ਭਗਤਾਭਾਈ, (ਪਰਵੀਨ)- ਇਕ ਪ੍ਰਾਈਵੇਟ ਕੰਪਨੀ ਦੇ ਬੱਸ ਡਰਾਈਵਰ ਦੀ ਕਥਿਤ ਲਾਪ੍ਰਵਾਹੀ ਕਾਰਣ ਦੋ ਵਿਅਕਤੀਆਂ ਦੀ ਮੌਤ ਹੋ ਗਈ। ਪੁਲਸ ਥਾਣਾ ਦਿਆਲਪੁਰਾ ਨੂੰ ਦਿੱਤੇ ਬਿਆਨਾਂ 'ਚ ਜੱਗਾ ਸਿੰਘ ਪੁੱਤਰ ਚਾਨਾ ਸਿੰਘ ਵਾਸੀ ਮੰਡੀ ਕਲਾਂ ਨੇ ਦੱਸਿਆ ਕਿ ਉਸ ਦਾ ਪੁੱਤਰ ਸੁਖਪਾਲ ਸਿੰਘ ਅਤੇ ਇਕ ਹੋਰ ਨੌਜਵਾਨ ਜਗਦੇਵ ਸਿੰਘ ਪਿੰਡ ਸਹਿਣਾ ਤੋਂ ਮੋਟਰਸਾਈਕਲ 'ਤੇ ਆਪਣੇ ਪਿੰਡ ਆ ਰਹੇ ਸਨ ਕਿ ਬੁਰਜਰਾਜਗੜ੍ਹ ਕੋਲ ਇਕ ਨਿੱਜੀ ਕੰਪਨੀ ਦੀ ਬੱਸ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਦੋਨਾਂ ਦੀ ਮੌਤ ਹੋ ਗਈ। ਐੱਸ.ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਜੱਗਾ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ
NEXT STORY