ਅਬੋਹਰ (ਸੁਨੀਲ)- ਅਬੋਹਰ-ਫਾਜ਼ਿਲਕਾ ਰੋਡ ’ਤੇ ਚੁੰਗੀ ਨੇੜੇ ਬੀਤੇ ਦਿਨ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤੇ ਗਏ 2 ਨੌਜਵਾਨਾਂ ਦੀ ਨਿਸ਼ਾਨਦੇਹੀ ’ਤੇ ਪੁਲਸ ਨੇ 2 ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਟੀ ਥਾਣਾ ਨੰਬਰ-1 ਦੇ ਇੰਚਾਰਜ ਮਨਿੰਦਰ ਸਿੰਘ ਨੇ ਦੱਸਿਆ ਕਿ 23 ਦਸੰਬਰ ਦੀ ਸ਼ਾਮ ਨੂੰ ਸਹਾਇਕ ਸਬ-ਇੰਸਪੈਕਟਰ ਸੁਖਪਾਲ ਸਿੰਘ ਨੇ ਮੁਖਬਰ ਖਾਸ ਦੀ ਇਤਲਾਹ ’ਤੇ ਹਰਜਿੰਦਰ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਖੂਈਆਂ ਅਤੇ ਦਵਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਲੱਖੇ ਕੜਾਈਆਂ ਥਾਣਾ ਸਦਰ ਫਾਜ਼ਿਲਕਾ ਨੂੰ ਫਾਜ਼ਿਲਕਾ ਰੋਡ ਚੁੰਗੀ ’ਤੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਉਨ੍ਹਾਂ ਖਿਲਾਫ ਕੇਸ ਦਰਜ ਕੀਤਾ ਸੀ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਚੰਦ ਰੁਪਿਆ ਖਾਤਿਰ ਗ੍ਰੰਥੀ ਸਿੰਘ ਨੇ ਕਰਵਾ 'ਤਾ ਮਾਮਾ-ਭਾਣਜੀ ਦਾ 'ਵਿਆਹ'!
ਪੁਲਸ ਨੇ ਰਿਮਾਂਡ ਦੌਰਾਨ ਦੋਵਾਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕਰਦਿਆਂ ਉਨ੍ਹਾਂ ਦੀ ਇਤਲਾਹ ’ਤੇ 2 ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ। ਥਾਣਾ ਇੰਚਾਰਜ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਹਰਜਿੰਦਰ ਸਿੰਘ ਖਿਲਾਫ ਥਾਣਾ ਖੂਈਆਂ ਸਰਵਰ ’ਚ ਇਕ ਅਤੇ ਦਵਿੰਦਰ ਸਿੰਘ ਖਿਲਾਫ ਥਾਣਾ ਸਿਟੀ ਫਾਜ਼ਿਲਕਾ, ਥਾਣਾ ਲੱਖੇ ਕੇ ਬਹਿਰਾਮ ਅਤੇ ਥਾਣਾ ਸਦਰ ਫਾਜ਼ਿਲਕਾ ’ਚ 3 ਮੁਕੱਦਮੇ ਦਰਜ ਹਨ।
ਇਹ ਵੀ ਪੜ੍ਹੋ- ਪੰਜਾਬ ਬੰਦ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕੀ ਖੁੱਲ੍ਹੇਗਾ ਤੇ ਕੀ ਹੋਵੇਗਾ ਬੰਦ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਂਗਣਵਾੜੀ ਕੇਂਦਰਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
NEXT STORY