ਮੋਗਾ (ਆਜ਼ਾਦ)- ਮੋਗਾ-ਬਰਨਾਲਾ ਰੋਡ ‘ਤੇ ਪਿੰਡ ਬੁੱਟਰ ਦੇ ਨੇੜੇ ਇੱਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਜਸਵੀਰ ਸਿੰਘ ਅਤੇ ਬੱਲ ਬਹਾਦਰ, ਦੋਵੇਂ ਨਿਵਾਸੀ ਪਿੰਡ ਸੈਦੋਕੇ, ਮੋਗਾ ਤੋਂ ਬੁੱਟਰ ਵੱਲ ਜਾ ਰਹੇ ਸਨ।
ਇਹ ਵੀ ਪੜ੍ਹੋ- ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48 ਘੰਟੇ ਬੇਹੱਦ ਅਹਿਮ
ਇਸ ਦੌਰਾਨ ਰਾਹ ਵਿੱਚ ਇੱਕ ਅਣਪਛਾਤੇ ਵਾਹਨ ਦੀ ਚਪੇਟ ਵਿੱਚ ਆਉਣ ਕਾਰਨ ਦੋਵੇਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਇਸ ਸਬੰਧੀ ਲੋਕਾਂ ਵੱਲੋਂ ਸਮਾਜ ਸੇਵਾ ਸੋਸਾਇਟੀ ਮੋਗਾ ਨੂੰ ਸੂਚਨਾ ਦਿੱਤੀ ਗਈ, ਜਿਸ ‘ਤੇ ਉਨ੍ਹਾਂ ਦੇ ਸੇਵਾਦਾਰ ਐਂਬੂਲੈਂਸ ਲੈ ਕੇ ਮੌਕੇ ‘ਤੇ ਪਹੁੰਚੇ ਅਤੇ ਦੋਵੇਂ ਜ਼ਖਮੀ ਨੌਜਵਾਨਾਂ ਨੂੰ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਮੁਲਾਜ਼ਮ ਵੀ ਮੌਕੇ ‘ਤੇ ਪਹੁੰਚ ਗਏ ਅਤੇ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਹੁਣ ਸਤੰਬਰ ਵਿਚ ਹੋਵੇਗਾ ਸਿੱਖ ਸੰਮੇਲਨ, ਫਸਲਾਂ ਦੀ ਬਿਜਾਈ ਕਾਰਨ ਬਦਲੀ ਗਈ ਤਾਰੀਖ਼
NEXT STORY