ਭਵਾਨੀਗੜ੍ਹ (ਕਾਂਸਲ) : ਸਥਾਨਕ ਇਲਾਕੇ ’ਚ ਕੋਰੋਨਾ ਦੇ 2 ਨਵੇਂ ਕੇਸ ਸਾਹਮਣੇ ਆਉਣ ’ਤੇ ਮਹਾਮਾਰੀ ਦੀ ਮੁੜ ਦਸਤਕ ਕਾਰਨ ਲੋਕਾਂ ’ਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਹਸਪਤਾਲ ਦੇ ਸਿਹਤ ਇੰਸਪੈਕਟਰ ਕਾਕਾ ਰਾਮ ਨੇ ਦੱਸਿਆ ਕਿ ਸ਼ਹਿਰ ਤੇ ਨੇੜਲੇ ਇਕ ਪਿੰਡ ਦੇ ਵਾਸੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ, ਜਿਸ ਕਾਰਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਉਨ੍ਹਾਂ ਨੂੰ ਮੈਡੀਕਲ ਕਿੱਟਾਂ ਦਿੰਦਿਆਂ ਘਰਾਂ ’ਚ ਇਕਾਂਤਵਾਸ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਝੋਨਾ ਲਾਉਂਦਿਆਂ ਦੌਰਾ ਪੈਣ ਕਾਰਨ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ
ਉਨ੍ਹਾਂ ਦੱਸਿਆ ਕਿ ਕੋਰੋਨਾ ਦੇ ਪ੍ਰਭਾਵ ਨੂੰ ਵਧਣ ਤੋਂ ਰੋਕਣ ਲਈ ਇਨ੍ਹਾਂ ਵਿਅਕਤੀਆਂ ਦੇ ਪਰਿਵਾਰਾਂ ਦੇ ਵੀ ਜਾਂਚ ਲਈ ਨਮੂਨੇ ਲਏ ਜਾ ਰਹੇ ਹਨ। ਉਨ੍ਹਾਂ ਇਲਾਕਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜੋ ਵਿਅਕਤੀ ਇਨ੍ਹਾਂ ਦੇ ਸੰਪਰਕ ’ਚ ਆਏ ਹਨ ਜਾਂ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਦੇ ਲੱਛਣ ਲੱਗਦੇ ਹੋਣ ਤਾਂ ਉਹ ਤੁਰੰਤ ਹਸਪਤਾਲ ਆ ਕੇ ਆਪਣੀ ਜਾਂਚ ਜ਼ਰੂਰ ਕਰਵਾਉਣ। ਉਨ੍ਹਾਂ ਲੋਕਾਂ ਨੂੰ ਜਨਤਕ ਥਾਵਾਂ 'ਤੇ ਭੀੜ ਨਾ ਕਰਨ ਅਤੇ ਘਰੋਂ ਬਾਹਰ ਜਾਣ ਸਮੇਂ ਮਾਸਕ ਲਗਾ ਕੇ ਜਾਣ ਤੇ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।
ਖ਼ਬਰ ਇਹ ਵੀ : ਮੁਫ਼ਤ ਬਿਜਲੀ ਦੇਣ ਬਾਰੇ ਨਵੇਂ ਹੁਕਮ ਜਾਰੀ ਤਾਂ ਉਥੇ ਮੁਲਾਜ਼ਮਾਂ ਨੂੰ ਪੱਕਾ ਕਰਨ ਬਾਰੇ ਫਸਿਆ ਕਾਨੂੰਨੀ ਪੇਚ, ਪੜ੍ਹੋ TOP 10
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਝੋਨਾ ਲਾਉਂਦਿਆਂ ਦੌਰਾ ਪੈਣ ਕਾਰਨ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ
NEXT STORY