ਪਟਿਆਲਾ, (ਬਲਜਿੰਦਰ)- ਪੁਲਸ ਨੇ ਵੱਖ-ਵੱਖ ਕੇਸਾਂ ਵਿਚ ਸ਼ਰਾਬ ਸਮੱਗਲਿੰਗ ਦੇ ਦੋਸ਼ ਵਿਚ 2 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪਹਿਲੇ ਕੇਸ ਵਿਚ ਥਾਣਾ ਕੋਤਵਾਲੀ ਦੀ ਪੁਲਸ ਨੇ ਐੈੱਸ. ਐੈੱਚ. ਓ. ਇੰਸਪੈਕਟਰ ਰਾਹੁਲ ਕੌਸ਼ਲ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਉਸ ਤੋਂ ਸ਼ਰਾਬ ਦੀਆਂ 180 ਬੋਤਲਾਂ ਬਰਾਮਦ ਕੀਤੀਆਂ ਹਨ। ਮੁਲਜ਼ਮ ਦੀ ਪਛਾਣ ਹਰਜੀਤ ਸਿੰਘ ਵਾਸੀ ਪਿੰਡ ਘਮੇਡ਼ੀ ਵਜੋਂ ਹੋਈ ਹੈ। ਪੁਲਸ ਮੁਤਾਬਕ ਏ. ਐੈੱਸ. ਆਈ. ਹਰਮਿੰਦਰ ਸਿੰਘ ਪੁਲਸ ਪਾਰਟੀ ਸਮੇਤ ਸਨੌਰੀ ਅੱਡਾ ਪਟਿਆਲਾ ਵਿਖੇ ਮੌਜੂਦ ਸਨ। ਉਕਤ ਵਿਅਕਤੀ ਜਦੋਂ ਕਾਰ ਵਿਚ ਆ ਰਿਹਾ ਸੀ ਤਾਂ ਪੁਲਸ ਪਾਰਟੀ ਨੇ ਜਦੋਂ ਸ਼ੱਕ ਦੇ ਅਾਧਾਰ ’ਤੇ ਰੋਕ ਕੇ ਚੈੈੱਕ ਕੀਤਾ ਤਾਂ ਸ਼ਰਾਬ ਦੀਆਂ 180 ਬੋਤਲਾਂ ਬਰਾਮਦ ਹੋਈਆਂ। ਉਸ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੂਜੇ ਕੇਸ ਵਿਚ ਥਾਣਾ ਸਨੌਰ ਦੀ ਪੁਲਸ ਨੇ ਸ਼ਰਾਬ ਸਮੱਗਲਿੰਗ ਦੇ ਦੋਸ਼ ਵਿਚ ਗੁਰਮੁਖ ਸਿੰਘ ਵਾਸੀ ਪਿੰਡ ਬੋਸਰ ਕਲਾਂ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਮੁਤਾਬਕ ਏ. ਐੈੱਸ. ਆਈ. ਅਮਰਜੀਤ ਸਿੰਘ ਪੁਲਸ ਪਾਰਟੀ ਸਮੇਤ ਬੱਸ ਅੱਡਾ ਸਨੌਰ ਵਿਖੇ ਮੌਜੂਦ ਸਨ। ਮਿਲੀ ਸੂਚਨਾ ਦੇ ਅਾਧਾਰ ’ਤੇ ਜਦੋਂ ਉਕਤ ਵਿਅਕਤੀ ਦੇ ਘਰ ਰੇਡ ਕੀਤੀ ਤਾਂ ਉਥੋਂ ਸ਼ਰਾਬ ਦੀਆਂ 10 ਪੇਟੀਆਂ ਬਰਾਮਦ ਹੋਈਆਂ।
ਪ੍ਰਨੀਤ ਕੌਰ ਦੀ ਅਗਵਾਈ ’ਚ ਸਡ਼ਕਾਂ ’ਤੇ ਆਏ ਪਟਿਆਲਵੀ
NEXT STORY