ਫਰੀਦਕੋਟ (ਰਾਜਨ)-ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਘੁੰਮ ਰਹੇ 2 ਮੁਲਜ਼ਮਾਂ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅਵਤਾਰ ਸਿੰਘ ਡੀ. ਐੱਸ. ਪੀ (ਡੀ) ਫਰੀਦਕੋਟ ਵੱਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਨਜ਼ਦੀਕ ਗਡਾਊਨ ਵੀਰੇਵਾਲਾ ਰੋਡ ਫਰੀਦਕੋਟ ਮੌਜੂਦ ਸੀ ਤਾਂ ਦੋ ਵਿਅਕਤੀ ਐਕਵਿਟਾ ’ਤੇ ਖੜ੍ਹੇ ਵਿਖਾਈ ਦਿੱਤੇ, ਜਿਨ੍ਹਾਂ ਨੂੰ ਸ਼ੱਕ ਪੈਣ ’ਤੇ ਪੁਲਸ ਪਾਰਟੀ ਵੱਲੋਂ ਪੁੱਛਗਿੱਛ ਕੀਤੀ ਗਈ ਤਾਂ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 1 ਪਿਸਤੌਲ 9 ਐੱਮ. ਐੱਮ. ਸਮੇਤ ਮੈਗਜ਼ੀਨ 1 ਰੌਂਦ ਜ਼ਿੰਦਾ ਅਤੇ 2 ਖੋਲ ਬਰਾਮਦ ਕੀਤੇ ਗਏ। ਮੁਲਜ਼ਮਾਂ ਦੀ ਪਛਾਣ ਕਰਨ ਕੁਮਾਰ ਉਰਫ਼ ਨੈਸੀ ਵਾਸੀ ਬਲਬੀਰ ਬਸਤੀ ਫਰੀਦਕੋਟ ਅਤੇ ਸੁਨੀਲ ਕੁਮਾਰ ਉਰਫ਼ ਬੰਟੀ ਬਲਬੀਰ ਬਸਤੀ ਹਾਲ ਅਬਾਦ ਟੀਚਰ ਕਾਲੋਨੀ ਫਰੀਦਕੋਟ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 5 ਦਿਨ ਅਹਿਮ! 15 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਪੜ੍ਹੋ Latest ਅਪਡੇਟ
ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਰੀਦਕੋਟ ਪੁਲਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਦੋਸ਼ੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ।
ਇਹ ਵੀ ਪੜ੍ਹੋ: Big Breaking: ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਗ੍ਰਿਫ਼ਤਾਰੀ ਲਈ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਰਵਿੰਦ ਕੇਜਰੀਵਾਲ ਨੇ CM ਮਾਨ ਦੀ ਇਮਾਨਦਾਰ ਅਗਵਾਈ ਨੂੰ ਦਿੱਤਾ ਜਿੱਤ ਦਾ ਸਿਹਰਾ
NEXT STORY