ਸਾਹਨੇਵਾਲ/ਕੁਹਾੜਾ (ਜਗਰੂਪ)— ਥਾਣਾ ਸਾਹਨੇਵਾਲ ਅਧੀਨ ਆਉਂਦੇ ਇਲਾਕੇ 'ਚ ਹੋਏ ਦੋ ਸੜਕ ਹਾਦਸਿਆਂ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਥਾਣਾ ਪੁਲਸ ਨੇ ਦੋਵਾਂ ਮਾਮਲਿਆਂ 'ਚ ਇਕ ਮਹਿੰਦਰਾ ਬਲੈਰੋ ਚਾਲਕ ਅਤੇ ਆਈ-10 ਕਾਰ ਚਾਲਕ ਖਿਲਾਫ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਹੈ। ਪ੍ਰੇਮ ਨਗਰ, ਲੁਹਾਰਾ ਰੋਡ ਦੇ ਰਹਿਣ ਵਾਲੇ ਸੁਨੀਲ ਕੁਮਾਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਜੀ. ਟੀ. ਰੋਡ ਦਿੱਲੀ 'ਤੇ ਇਕ ਮਹਿੰਦਰਾ ਬਲੈਰੋ ਗੱਡੀ ਦੇ ਅਣਪਛਾਤੇ ਚਾਲਕ ਨੇ ਸੜਕ ਪਾਰ ਕਰ ਰਹੇ ਉਸਦੇ ਪਿਤਾ ਰਾਮਧਨ (49) ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਸੇ ਤਰ੍ਹਾਂ ਇਕ ਆਈ-10 ਕਾਰ ਚਾਲਕ ਵੱਲੋਂ ਐਕਟਿਵਾ ਚਾਲਕ ਰਾਮ ਨਾਰਾਇਣ ਯਾਦਵ (45) ਕਥਿਤ ਲਾਪਰਵਾਹੀ ਨਾਲ ਟੱਕਰ ਮਾਰ ਦਿੱਤੀ। ਜਿਸ 'ਤੇ ਡਿੱਗਣ ਨਾਲ ਰਾਮ ਨਾਰਾਇਣ ਦੀ ਹਸਪਤਾਲ ਲਿਜਾਂਦੇ ਹੋਏ ਰਸਤੇ 'ਚ ਮੌਤ ਹੋ ਗਈ। ਥਾਣਾ ਸਾਹਨੇਵਾਲ ਪੁਲਸ ਨੇ ਮ੍ਰਿਤਕ ਰਾਮ ਨਾਰਾਇਣ ਦੇ ਪੁੱਤਰ ਸ਼ਸ਼ੀ ਪ੍ਰਕਾਸ਼ ਵਾਸੀ ਮਾਤਾ ਭਾਗ ਕੌਰ ਕਾਲੋਨੀ, ਗੋਬਿੰਦਗੜ੍ਹ ਦੇ ਬਿਆਨਾਂ 'ਤੇ ਕਾਰ ਚਾਲਕ ਮਨਜੀਤ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਗਾਂਧੀ ਨਗਰ, ਲੁਧਿਆਣਾ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਜਾਇਜ਼ ਸੰਬੰਧਾਂ ਦੇ ਸ਼ੱਕ 'ਚ ਪਤਨੀ 'ਤੇ ਕੀਤਾ ਜਾਨਲੇਵਾ ਹਮਲਾ
NEXT STORY