ਖਰੜ, (ਰਣਬੀਰ, ਅਮਰਦੀਪ, ਸ਼ਸ਼ੀ)— ਸੀ. ਆਈ. ਏ. ਸਟਾਫ ਦੀ ਟੀਮ ਵਲੋਂ ਸਥਾਨਕ ਬੱਸ ਅੱਡਾ ਨੇੜੇ ਕਾਰ ਸਵਾਰ 2 ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰ ਦੋਵਾਂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਥਾਂ ਮੌਜੂਦ ਪੁਲਸ ਪਾਰਟੀ ਨੂੰ ਹਸਪਤਾਲ ਰੋੜ ਤੋਂ ਇਕ ਵਰਨਾ ਕਾਰ ਆਉਂਦੀ ਵਿਖਾਈ ਦਿੱਤੀ ਜਿਸ ਦੇ ਚਾਲਕ ਨੇ ਪੁਲਸ ਪਾਰਟੀ ਨੂੰ ਵੇਖ ਉਥੋਂ ਕਾਰ ਮੋੜਨ ਦੀ ਕੋਸ਼ਿਸ਼ ਕੀਤੀ ਪਰ ਸ਼ੱਕ ਹੋਣ 'ਤੇ ਪੁਲਸ ਪਾਰਟੀ ਨੇ ਦੋਵਾਂ ਨੂੰ ਦਬੋਚ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਦੋਵਾਂ ਪਾਸੋਂ 15 ਗ੍ਰਾਮ ਹੈਰੋਇਨ ਤੋਂ ਇਲਾਵਾ ਪਾਬੰਦੀਸ਼ੁਦਾ ਮੈਡੀਕਲ ਨਸ਼ੇ ਨਾਲ ਸਬੰਧਤ 30 ਟੀਕੇ ਵੀ ਬਰਾਮਦ ਕਰ ਲਏ। ਕਾਬੂ ਕੀਤੇ ਦੋਵਾਂ ਨੌਜਵਾਨਾਂ ਦੀ ਪਹਿਚਾਣ ਹਰਵਿੰਦਰ ਸਿੰਘ ਅਤੇ ਜਗਮੀਤ ਸਿੰਘ ਵਜੋਂ ਹੋਈ ਹੈ। ਪੁਲਸ ਨੇ ਇਸ ਸਬੰਧ 'ਚ ਮਾਮਲਾ ਦਰਜ ਕਰ ਅੱਗੇ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਹੈ।
ਟਰੈਕਟਰ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
NEXT STORY