ਬੱਧਨੀ ਕਲਾਂ, (ਬੱਬੀ)- ਮੋਟਰਸਾਈਕਲ ਚੋਰੀ ਕਰ ਕੇ ਵੇਚਣ ਵਾਲੇ ਪਿੰਡ ਰਾਊਕੇ ਕਲਾਂ ਦੇ ਦੋ ਵਿਅਕਤੀਆਂ ਨੂੰ ਥਾਣਾ ਬੱਧਨੀ ਕਲਾਂ ਦੀ ਪੁਲਸ ਨੇ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਕਾਬੂ ਕਰਨ ’ਚ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। ਪੁਲਸ ਪਾਰਟੀ ਕੱਲ ਦੁਪਹਿਰ 2 ਵਜੇ ਦੇ ਕਰੀਬ ਪਿੰਡਾਂ ਦੀ ਗਸ਼ਤ ’ਤੇ ਜਾ ਰਹੇ ਸਨ ਕਿ ਰਾਊਕੇ ਕਲਾਂ ਦੇ ਸ਼ਮਸ਼ਾਨਘਾਟ ਕੋਲ ਕਿਸੇ ਮੁਖਬਰ ਨੇ ਉਨ੍ਹਾਂ ਨੂੰ ਇਤਲਾਹ ਦਿਤੀ ਕਿ ਪ੍ਰਵੀਨ ਕੁਮਾਰ ਪੁੱਤਰ ਹਰਜਸ ਰਾਏ ਅਤੇ ਸੁਖਦੀਪ ਸਿੰਘ ਪੁੱਤਰ ਅਵਤਾਰ ਸਿੰਘ ਜੋ ਕੇ ਰਾਊਕੇ ਕਲਾਂ ਪਿੰਡ ਦੇ ਰਹਿਣ ਵਾਲੇ ਹਨ ਕਾਫੀ ਸਮੇਂ ਤੋਂ ਮੋਟਰ ਸਾਈਕਲ ਚੋਰੀ ਕਰ ਕੇ ਵੇਚਣ ਦੇ ਆਦੀ ਹਨ ਤੇ ਅੱਜ ਵੀ ਉਹ ਚੋਰੀ ਦੇ ਮੋਟਰਸਾਈਕਲਾਂ ਨੂੰ ਵੇਚਣ ਵਾਸਤੇ ਨਿਹਾਲ ਸਿੰਘ ਵਾਲਾ ਜਾਣ ਦੀ ਤਿਆਰੀ ’ਚ ਹਨ ਜੇਕਰ ਰਸਤੇ ’ਚ ਪੁਲਸ ਵਲੋਂ ਕਾਰਵਾਈ ਕੀਤੀ ਜਾਵੇ ਤਾਂ ਉਹ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕੀਤੇ ਜਾ ਸਕਦੇ ਹਨ। ਥਾਣਾ ਮੁਖੀ ਨੇ ਦੱਸਿਆ ਕੇ ਮੁਖਬਰ ਦੀ ਇਤਲਾਹ ਨੂੰ ਗੰਭੀਰਤਾਂ ਨਾਲ ਲੈਂਦਿਆਂ ਪੁਲਸ ਪਾਰਟੀ ਨੇ ਦੱਸੇ ਗਏ ਟਿਕਾਨੇ ’ਤੇ ਨਾਕਾਬੰਦੀ ਕਰ ਕੇ ਪ੍ਰਵੀਨ ਕੁਮਾਰ ਅਤੇ ਸੁਖਦੀਪ ਸਿੰਘ ਨੂੰ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕੇ ਥਾਣਾ ਬੱਧਨੀ ਕਲਾਂ ਵਿਖੇ ਪ੍ਰਵੀਨ ਕੁਮਾਰ ਪੁੱਤਰ ਹਰਜਸ ਰਾਏ ਵਾਸੀ ਨੇਡ਼ੇ ਗੁਰਦੁਆਰਾ ਜੰਡ ਸਾਹਿਬ ਰਾਊਕੇ ਕਲਾਂ ਅਤੇ ਸੁਖਦੀਪ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਸੂਆ ਬਸਤੀ ਰਾਊਕੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਦੋਸ਼ੀਆਂ ਤੋਂ ਹੋਰ ਪੁੱਛ-ਗਿੱਛ ਕੀਤੀ ਜਾ ਰਹੀ ਹੈ।
ਪੇਇੰਗ ਗੈਸਟਾਂ ਖਿਲਾਫ ਵੱਡੇ ਪੱਧਰ 'ਤੇ ਚੈਕਿੰਗ ਮੁਹਿੰਮ, 52 ਕੇਸ ਦਰਜ
NEXT STORY