ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)–ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਦੀ ਅਗਵਾਈ ਹੇਠ ਵੱਖ-ਵੱਖ ਸਕੂਲਾਂ ਦੇ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਸਕੂਲੀ ਵਾਹਨਾਂ ਦੀ ਰੋਜ਼ਾਨਾ ਜਾਂਚ ਕਰਨਾ ਬਹੁਤ ਜ਼ਰੂਰੀ ਹੈ।
ਇਹ ਵੀ ਪੜ੍ਹੋ: 17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ ਜਾਰੀ
ਟੀਮ ਵੱਲੋਂ ਵੱਖ ਵੱਖ ਸਕੂਲਾਂ ਦੀਆਂ ਕੁੱਲ੍ਹ 20 ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਬੱਸਾਂ ਦੇ ਜ਼ਰੂਰੀ ਦਸਤਾਵੇਜ਼, ਫਿਟਨੈੱਸ ਸਰਟੀਫਿਕੇਟ, ਡਰਾਈਵਰ ਦਾ ਲਾਇਸੈਂਸ, ਪ੍ਰਦੂਸ਼ਣ ਸਰਟੀਫਿਕੇਟ, ਫਸਟ ਏਡ ਕਿੱਟ, ਅੱਗ ਬੁਝਾਊ ਯੰਤਰ ਅਤੇ ਹੋਰ ਸੁਰੱਖਿਆ ਉਪਕਰਨਾਂ ਦੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ 4 ਸਕੂਲੀ ਬੱਸਾਂ ਵਿੱਚ ਫਸਟ ਏਡ ਕਿੱਟ ਨਾ ਹੋਣ ਕਾਰਨ ਮੌਕੇ 'ਤੇ ਹੀ ਉਨ੍ਹਾਂ ਦੇ ਚਲਾਨ ਕੱਟੇ ਗਏ। ਟੀਮ ਵੱਲੋਂ ਬੱਸ ਚਾਲਕਾਂ ਨੂੰ ਤੁਰੰਤ ਇਹ ਕਮੀ ਪੂਰੀ ਕਰਨ ਦੀ ਹਦਾਇਤ ਦਿੱਤੀ ਗਈ। ਚੈਕਿੰਗ ਦੌਰਾਨ ਏ. ਐੱਸ. ਆਈ. ਗੁਰਚਰਨ ਸਿੰਘ ਤੇ ਕਾਂਸਟੇਬਲ ਰਮਨਦੀਪ ਸਿੰਘ, ਨੀਰਜ ਕੁਮਾਰ ਤੇ ਮਨਜਿੰਦਰ ਸਿੰਘ ਅਤੇ ਰੁਪਿੰਦਰ ਸਿੰਘ ਮੌਜੂਦ ਸਨ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੁਰਸੀ ਨੂੰ ਲੈ ਕੇ ਹੋਏ ਝਗੜੇ 'ਚ ਨੌਜਵਾਨ 'ਤੇ ਜਾਨਲੇਵਾ ਹਮਲਾ, 3 ਖ਼ਿਲਾਫ਼ ਮੁਕੱਦਮਾ ਦਰਜ
NEXT STORY