ਮਲੋਟ (ਜੁਨੇਜਾ)-ਮਲੋਟ ਵਿਖੇ ਇਕ 20 ਸਾਲਾਂ ਦੇ ਨੌਜਵਾਨ ਦੀ ਜ਼ਹਿਰੀਲੀ ਵਸਤੂ ਨਿਗਲ ਜਾਣ ਕਰਕੇ ਮੌਤ ਹੋ ਗਈ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਗੁਰਮੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਟੇਲ ਨਗਰ ਗਲੀ ਨੰਬਰ 4 ਮਲੋਟ ਨੇ ਦੱਸਿਆ ਕਿ ਉਸਦਾ ਲੜਕਾ ਮਨਮੀਤ ਸਿੰਘ(20 ਸਾਲ) ਫਰਨੀਚਰ ਦਾ ਕੰਮ ਕਰਦਾ ਸੀ । ਉਹ ਪਿਛਲੇ ਕੁਝ ਸਮੇਂ ਤੋਂ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ।
ਇਹ ਵੀ ਪੜ੍ਹੋ- ਤੜਕਸਾਰ ਸਾਬਕਾ ਫੌਜੀ ਦਾ ਗੋਲ਼ੀਆਂ ਮਾਰ ਕੇ ਕਤਲ, cctv ਤਸਵੀਰਾਂ ਆਈਆਂ ਸਾਹਮਣੇ
ਵੀਰਵਾਰ ਦੁਪਿਹਰੇ ਕਰੀਬ 2 ਵਜੇ ਉਸਨੇ ਭੁਲੇਖੇ ਨਾਲ ਜਹਿਰੀਲੀ ਵਸਤੂ ਨਿਗਲ ਲਈ। ਜਿਸ ਤੋਂ ਬਾਅਦ ਉਸਦੀ ਹਾਲਤ ਵਿਗੜੀ । ਉਨ੍ਹਾਂ ਲੜਕੇ ਨੂੰ ਮਲੋਟ ਸਿਵਲ ਹਸਪਤਾਲ ਲਿਜਾਇਆ ਗਿਆ । ਜਿਥੇ ਡਾਕਟਰਾਂ ਨੇ ਉਸਨੂੰ ਬਠਿੰਡਾ ਰੈਫਰ ਕਰ ਦਿੱਤਾ । ਮਨਮੀਤ ਨੇ ਬਠਿੰਡੇ ਇਲਾਜ ਦੌਰਾਨ ਦਮ ਤੋੜ ਦਿੱਤਾ। ਸਿਟੀ ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਉਕਤ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਮੌਕੇ 'ਤੇ 4 ਜਣਿਆਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰੀ ਮੀਂਹ ਨੇ ਦਿਵਾਈ ਗਰਮੀ ਤੋਂ ਰਾਹਤ, ਤਾਪਮਾਨ 10 ਡਿਗਰੀ ਤੱਕ ਡਿੱਗਿਆ
NEXT STORY