ਸ੍ਰੀ ਮੁਕਤਸਰ ਸਾਹਿਬ, (ਪਵਨ ਤਨੇਜਾ, ਖੁਰਾਣਾ)- ਸ੍ਰੀ ਮੁਕਤਸਰ ਸਾਹਿਬ ਜ਼ਿਲੇ ਅੰਦਰ 22 ਜਣੇ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਹ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 12 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 1 ਕੇਸ ਮਲੋਟ ਤੋਂ, ਗਿੱਦੜਬਾਹਾ ਤੋਂ 5, ਸਿੱਖ ਵਾਲਾ 1, ਕੋਟਲੀ ਸੰਘਰ 1 ਅਤੇ ਕਿੱਲਿਆਵਾਲੀ ਤੋਂ 2 ਕੇਸ ਆਏ ਹਨ।
ਜਿਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 15 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਹੁਣ 597 ਸੈਂਪਲਾਂ ਦਾ ਰਿਜਲਟ ਪੈਂਡਿੰਗ ਹੈ। ਅੱਜ ਜ਼ਿਲੇ ਭਰ ਅੰਦਰੋਂ 408 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਹੁਣ ਜ਼ਿਲੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ
ਗਿਣਤੀ 3196 ਹੋ ਗਈ ਹੈ, ਜਿਸ ਵਿਚੋਂ ਹੁਣ ਤੱਕ 2979 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 146 ਕੇਸ ਸਰਗਰਮ ਚੱਲ ਰਹੇ ਹਨ। ਇਸ ਤੋਂ ਇਲਾਵਾ ਕੋਰੋਨਾ ਕਰਕੇ ਜ਼ਿਲੇ ਅੰਦਰ ਹੁਣ ਤੱਕ 71 ਮੌਤਾਂ ਵੀ ਹੋ ਚੁੱਕੀਆਂ ਹਨ।
ਜੀ.ਟੀ.ਯੂ. ਨੇ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ
NEXT STORY