ਚੰਡੀਗਡ਼੍ਹ, (ਭੁੱਲਰ)- ਲੋਕ ਸਭਾ ਚੋਣਾਂ ਦਾ ਐਲਾਨ ਹੋਣ ਉਪਰੰਤ ਸੂਬੇ ਵਿਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ 14 ਮਾਰਚ 2019 ਤੱਕ ਕੁਲ 23.5 ਕਰੋਡ਼ ਦੀਆਂ ਵਸਤਾਂ ਅਤੇ ਨਕਦੀ ਜ਼ਬਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ’ਚ ਵੱਖ-ਵੱਖ ਸਰਵਿਲਾਂਸ ਟੀਮਾਂ ਵੱਲੋਂ 25 ਲੱਖ ਦੀ 14,726 ਲਿਟਰ ਸ਼ਰਾਬ ਫਡ਼ੀ ਗਈ ਹੈ। ਇਸੇ ਤਰ੍ਹਾਂ ਸੂਬੇ ਵਿੱਚੋਂ 670 ਕਿਲੋ ਗ੍ਰਾਮ ਨਸ਼ੀਲੇ ਪਦਾਰਥ ਵੀ ਫਡ਼ੇ ਗਏ ਹਨ, ਜਿਨ੍ਹਾਂ ਦੀ ਕੀਮਤ 21.82 ਕਰੋਡ਼ ਬਣਦੀ ਹੈ। ਇਸ ਤੋਂ ਇਲਾਵਾ ਸੂਬੇ ਵਿਚ 1.32 ਕਰੋਡ਼ ਰੁਪਏ ਦੀ ਨਗਦ ਰਾਸ਼ੀ ਵੀ ਜ਼ਬਤ ਕੀਤੀ ਗਈ ਹੈ।
ਡਾ. ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜ਼ਰ ਸੂਬੇ ਵਿਚ 2064 ਅਤਿ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿਚ 1707 ਅਜਿਹੇ ਲੋਕਾਂ ਦੀ ਪਛਾਣ ਕੀਤੀ ਹੈ, ਜੋ ਕਿ ਅਮਨ-ਸ਼ਾਂਤੀ ਵਾਲੇ ਮਾਹੌਲ ਵਿਚ ਖਲਲ ਪਾ ਸਕਦੇ ਹਨ, ਜਿਨ੍ਹਾਂ ਵਿਚੋਂ 96 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦ ਕਾਰਵਾਈ ਕਰ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸੁਰੱਖਿਆ ਦੀ ਨਜ਼ਰ ਤੋਂ ਕਾਰਵਾਈ ਕਰਦਿਆਂ 192 ਲੋਕਾਂ ਖ਼ਿਲਾਫ਼ ਅਹਿਤਿਆਤ ਕਾਰਵਾਈ ਅਮਲ ਵਿਚ ਲਿਆਂਦੀ ਹੈ। ਸੂਬੇ ਵਿਚ ਇਸ ਸਮੇਂ ਗ਼ੈਰ ਜ਼ਮਾਨਤੀ ਵਾਰੰਟ ਦੇ 1100 ਮਾਮਲੇ ਕਾਰਵਾਈ ਅਧੀਨ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 465 ਲੋਕਾਂ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਅਧੀਨ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਹੁਣ ਤੱਕ 1,91,510 ਲਾਇਸੰਸੀ ਹਥਿਆਰ ਜਮ੍ਹਾ ਹੋ ਚੁੱਕੇ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 29 ਗ਼ੈਰ ਲਾਇਸੰਸੀ ਹਥਿਆਰ ਫਡ਼ੇ ਗਏ ਹਨ।
ਅਦਾਲਤ ਵਲੋਂ ਅਕਾਲੀ ਆਗੂ ਕੋਲਿਆਂਵਾਲੀ ਦੀ ਜ਼ਮਾਨਤ ਰੱਦ
NEXT STORY