ਭਵਾਨੀਗਡ਼੍ਹ, (ਕਾਂਸਲ)- ਡੀ. ਐੱਸ. ਪੀ. ਵਰਿੰਦਰਜੀਤ ਸਿੰਘ ਥਿੰਦ ਅਤੇ ਥਾਣਾ ਮੁਖੀ ਇੰਸਪੈਕਟਰ ਪ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਸਥਾਨਕ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਭੱਟੀਵਾਲ ਖੁਰਦ ਤੋਂ ਇਕ ਵਿਅਕਤੀ ਨੂੰ 24 ਬੋਤਲਾਂ ਨਾਜਾਇਜ਼ ਸ਼ਰਾਬ ਠੇਕਾ ਦੇਸੀ ਹਰਿਆਣਾ ਮਾਰਕਾ ਸਮੇਤ ਕਾਬੂ ਕਰ ਕੇ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਸਹਾਇਕ ਸਬ-ਇੰਸਪੈਕਟਰ ਜਰਨੈਲ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਸ ਪਾਰਟੀ ਜਦੋਂ ਪਿੰਡ ਬਲਿਆਲ ਤੋਂ ਪਿੰਡ ਭੱਟੀਵਾਲ ਖੁਰਦ ਨੂੰ ਜਾ ਰਹੀ ਸੀ ਤਾਂ ਪਿੰਡ ਭੱਟੀਵਾਲ ਖੁਰਦ ਨਹਿਰ ਦੀ ਪਟਡ਼ੀ ਤੋਂ ਆ ਰਹੇ ਇਕ ਵਿਅਕਤੀ, ਜਿਸ ਨੇ ਇਕ ਪਲਾਸਟਿਕ ਦਾ ਥੈਲਾ ਚੁੱਕਿਆ ਹੋਇਆ ਸੀ, ਨੂੰ ਸ਼ੱਕ ਦੇ ਅਾਧਾਰ ’ਤੇ ਰੋਕ ਕੇ ਜਦੋਂ ਇਸ ਦੇ ਥੈਲੇ ਦੀ ਤਲਾਸ਼ੀ ਲਈ ਤਾਂ ਥੈਲੇ ’ਚੋਂ ਪੁਲਸ ਨੂੰ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈਆਂ। ਉਕਤ ਵਿਅਕਤੀ ਦੀ ਪਛਾਣ ਵਰਿੰਦਰ ਸਿੰਘ ਉਰਫ ਬਿੱਟੂ ਪੁੱਤਰ ਗਿੰਦਰ ਸਿੰਘ ਵਾਸੀ ਇੰਦਰਾ ਬਸਤੀ ਸੁਨਾਮ ਦੇ ਤੌਰ ’ਤੇ ਹੋਈ, ਜਿਸ ਨੂੰ ਸ਼ਰਾਬ ਸਮੇਤ ਕਾਬੂ ਕਰ ਕੇ ਇਸ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦਿਨੋ-ਦਿਨ ਘਟਦਾ ਜਾ ਰਿਹੈ ਧਰਤੀ ਹੇਠਲੇ ਪਾਣੀ ਦਾ ਪੱਧਰ
NEXT STORY