ਲੁਧਿਆਣਾ, (ਰਾਜ)— ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਹਿੱਸਿਆਂ ਵਿਚ ਫਸੇ ਸ਼ਰਧਾਲੂਆਂ ਨੂੰ ਪੰਜਾਬ ਵਿਚ ਲਿਆਂਦਾ ਜਾ ਰਿਹਾ ਹੈ। ਪਹਿਲਾਂ ਨਾਂਦੇੜ ਸਾਹਿਬ ਤੋਂ ਸ਼ਰਧਾਲੂਆਂ ਨੂੰ ਲਿਆਂਦਾ ਗਿਆ ਸੀ ਹੁਣ ਦਿੱਲੀ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਗਏ ਸ਼ਰਧਾਲੂਆਂ ਨੂੰ ਪੰਜਾਬ ਵਾਪਸ ਲਿਆਂਦਾ ਗਿਆ ਹੈ। ਐਤਵਾਰ ਦੀ ਰਾਤ ਕਰੀਬ 25 ਵਿਅਕਤੀਆਂ ਨੂੰ ਲੁਧਿਆਣਾ ਲਿਆਂਦਾ ਗਿਆ। ਉਨ੍ਹਾਂ ਨੂੰ ਪਹਿਲਾਂ ਸਿਵਲ ਹਸਪਤਾਲ ਲਿਆਂਦਾ ਗਿਆ ਅਤੇ ਉਨ੍ਹਾਂ ਦੀ ਸੈਂਪਲਿੰਗ ਹੋਈ। ਇਸ ਤੋਂ ਬਾਅਦ ਉਨ੍ਹਾਂ ਨੂੰ ਮੈਰੀਟੋਰੀਅਸ ਸਕੂਲ ਦੇ ਆਈਸੋਲੇਸ਼ਨ ਵਾਰਡ ਵਿਚ ਕੁਅਰੰਟਾਈਨ ਕੀਤਾ ਗਿਆ ਹੈ। ਸੋਮਵਾਰ ਨੂੰ ਜ਼ਿਲਾ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਨਾਲ ਗੱਲ ਕੀਤੀ ਗਈ ਜਿਸ ਵਿਚੋਂ ਅਮਰੀਕ ਸਿੰਘ, ਭਾਗ ਸਿੰਘ ਅਤੇ ਹੋਰਨਾਂ ਸ਼ਰਧਾਲੂਆਂ ਨੇ ਮੈਰੀਟੋਰੀਅਸ ਸਕੂਲ ਵਿਚ ਕੀਤੀ ਜਾ ਰਹੀ ਦੇਖ-ਭਾਲ 'ਤੇ ਸੰਤੁਸ਼ਟੀ ਜਤਾਈ।
ਈ. ਜੀ. ਐੱਸ. ਅਧਿਆਪਕਾਂ ਦਾ ਘਰ ਦਾ ਚੁੱਲ੍ਹਾ ਚਲਾਉਣਾ ਹੋਇਆ ਔਖਾ
NEXT STORY