ਧੂਰੀ (ਦਵਿੰਦਰ ) : ਧੂਰੀ ਦੇ ਨੇੜਲੇ ਪਿੰਡ ਭੱਦਲਵੜ ਦੇ 25 ਸਾਲਾ ਨੌਜਵਾਨ ਦੀ ਬੀਤੇ ਦਿਨ ਭੇਦਭਰੇ ਹਾਲਾਤ ’ਚ ਨਸ਼ੇ ਕਾਰਨ ਮੌਤ ਹੋ ਗਈ ਸੀ, ਜਿਸ ਨੂੰ ਲੈ ਕੇ ਪਿੰਡ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਆਪਣਾ ਬਿਆਨ ਦਰਜ ਕਰਵਾਉਂਦਿਆਂ ਦੱਸਿਆ ਕਿ ਮ੍ਰਿਤਕ ਨਿਰਮਲ ਸਿੰਘ ਨੂੰ ਨਸ਼ਾ ਦੇ ਕੇ ਮਾਰਿਆ ਗਿਆ ਹੈ, ਜਿਸ ਨੂੰ ਲੈ ਕੇ ਪੁਲਸ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : CM ਮਾਨ ਨੇ ਆਪਣੇ ਪਿਤਾ ਦੀ ਗਿਆਰ੍ਹਵੀਂ ਬਰਸੀ ਮੌਕੇ ਕੀਤਾ ਯਾਦ, ਕਿਹਾ- 'we miss you ‘ਮਾਸਟਰ ਜੀ’
ਇਸ ਮੌਕੇ ਥਾਣਾ ਸਿਟੀ ਦੇ ਇੰਚਾਰਜ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਨਿਰਮਲ ਸਿੰਘ ਨੂੰ ਇੱਕ ਵਿਅਕਤੀ ਵੱਲੋ ਨਸ਼ੇ ’ਤੇ ਲਗਾਇਆ ਗਿਆ ਸੀ ਜਿਸ ਨੂੰ ਵੱਧ ਡੋਜ਼ ਦੇਣ ਨਾਲ ਮੌਤ ਹੋ ਗਈ ਸੀ। ਇਸ ਮਾਮਲੇ ’ਚ 1 ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਇਸ ਮੁਕੱਦਮੇ ’ਚ ਨਾਮ ਹੈ, ਉਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੱਸ ਦੇਈਏ ਕਿ ਧੂਰੀ ’ਚ ਬੀਤੇ ਦਿਨ 25 ਸਾਲਾ ਨਿਰਮਲ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਕਾਰਨ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਸੀ। ਇਸ ਮੌਕੇ ਸਾਬਕਾ ਚੇਅਰਮੈਨ ਸੁਖਪਾਲ ਸਿੰਘ ਨੇ ਵੀ ਇਸਨੂੰ ਬਹੁਤ ਹੀ ਮੰਦਭਾਗੀ ਘਟਨਾ ਦੱਸਿਆ। ਉਨ੍ਹਾਂ ਕਿਹਾ ਅਸੀ ਮੁੱਖ ਮੰਤਰੀ ਪੰਜਾਬ ਨੂੰ ਬੇਨਤੀ ਕਰਦੇ ਹਾਂ ਕਿ ਇਸ ਵੱਲ ਖਾਸ ਧਿਆਨ ਦੇਣ ਤਾਂ ਜੋ ਨਸ਼ੇ ਨੂੰ ਖਤਮ ਕੀਤਾ ਜਾ ਸਕੇ ਅਤੇ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਦੀ ਗਿਣਤੀ ਘੱਟ ਸਕੇ।
ਇਹ ਵੀ ਪੜ੍ਹੋ : 'ਆਯੂਸ਼ਮਾਨ ਸਕੀਮ' ਨੂੰ ਲੈ ਕੇ ਘਿਰੀ ਪੰਜਾਬ ਸਰਕਾਰ, ਹਰਸਿਮਰਤ ਬਾਦਲ ਨੇ ਚੁੱਕੇ ਵੱਡੇ ਸਵਾਲ
ਨੋਟ - ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੰਜਾਬ ਸਰਕਾਰ ਸਖ਼ਤ, ਮੁੱਖ ਮੰਤਰੀ ਮਾਨ ਨੇ ਦਿੱਤੀ ਚਿਤਾਵਨੀ
NEXT STORY