ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਪਿੰਡ ਵਲੂਰ ਦੀ ਇਕ 25 ਸਾਲਾ ਵਿਆਹੁਤਾ ਅਨਮੋਲਪ੍ਰੀਤ ਕੌਰ ਨੇ ਗਲੇ ਵਿਚ ਫੰਦਾ ਲਗਾ ਕੇ ਆਤਮ ਹੱਤਿਆ ਕਰ ਲਈ। ਇਸ ਘਟਨਾ ਨੂੰ ਲੈ ਕੇ ਥਾਣਾ ਕੁਲਗੜ੍ਹੀ ਦੀ ਪੁਲਸ ਵੱਲੋਂ ਮ੍ਰਿਤਕਾ ਦੇ ਪਿਤਾ ਤਾਰਾ ਸਿੰਘ ਪੁੱਤਰ ਮਹਿੰਦਰ ਸਿੰਘ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ''ਤੇ ਵਿਆਹੁਤਾ ਦੇ ਪਤੀ ਉਡੀਕ ਸਿੰਘ ਪੁੱਤਰ ਸੁਖਚੈਨ ਸਿੰਘ ਅਤੇ ਤੀਰਥ ਸਿੰਘ ਪੁੱਤਰ ਦਰਸ਼ਨ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਕੁਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕਾ ਅਨਮੋਲਪ੍ਰੀਤ ਕੌਰ ਦੇ ਪਿਤਾ ਨੇ ਦੱਸਿਆ ਹੈ ਕਿ ਉਸਦੀ ਬੇਟੀ ਅਨਮੋਲਪ੍ਰੀਤ ਕੌਰ ਦਾ ਵਿਆਹ ਉਡੀਕ ਸਿੰਘ ਪੁੱਤਰ ਸੁਖਚੈਨ ਸਿੰਘ ਨਾਲ ਹੋਇਆ ਸੀ।
ਸ਼ਿਕਾਇਤਕਰਤਾ ਅਨੁਸਾਰ ਉਡੀਕ ਸਿੰਘ ਦੇ ਬਾਹਰ ਕਿਸੇ ਹੋਰ ਔਰਤ ਨਾਲ ਨਾਜਾਇਜ਼ ਸਬੰਧ ਸਨ, ਜਿਸ ਤੋਂ ਦੁਖੀ ਹੋ ਕੇ ਉਨ੍ਹਾਂ ਦੀ ਬੇਟੀ ਨੇ ਪੱਖੇ ਨਾਲ ਦੁਪੱਟਾ ਬੰਨ੍ਹ ਕੇ ਅਤੇ ਗਲੇ ਵਿਚ ਫੰਦਾ ਲਗਾ ਕੇ ਆਤਮ ਹੱਤਿਆ ਕਰ ਲਈ। ਉਨ੍ਹਾਂ ਦੱਸਿਆ ਕਿ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਪੁਲਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਮੁਅੱਤਲ DIG ਭੁੱਲਰ ਨੇ ਫਿਰ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, ਜ਼ਮਾਨਤ ਲਈ ਦਾਇਰ ਕੀਤੀ ਅਰਜ਼ੀ
NEXT STORY