ਮਲੋਟ (ਜੁਨੇਜਾ) : ਮਲੋਟ ਵਿਖੇ ਨਸ਼ੇ ਨਾਲ ਇਕ ਹੋਰ ਨੌਜਵਾਨ ਦੀ ਮੌਤ ਹੋ ਗਈ ਹੈ। ਪਰਿਵਾਰ ਦਾ ਕਹਿਣਾ ਹੈ ਕਿ ਨਸ਼ੇ ਕਾਰਨ ਇਸ ਦੀ ਹਾਲਤ ਵਿਗੜ ਗਈ। ਜਿਸ ਤੋਂ ਬਾਅਦ ਇਸ ਨੂੰ ਫਰੀਦਕੋਟ ਮੈਡੀਕਲ ਕਾਲਜ ਵਿਖੇ ਭਰਤੀ ਕਰਾਇਆ ਗਿਆ, ਜਿਥੇ ਸ਼ੁੱਕਰਵਾਰ ਨੂੰ ਉਸਦੀ ਮੌਤ ਹੋ ਗਈ। ਇਸ ਮਾਮਲੇ ਦਾ ਦੁਖਦਈ ਪਹਿਲੂ ਇਹ ਹੈ ਕਿ ਸਾਲ ਪਹਿਲਾਂ ਨਸ਼ੇ ਦੀ ਲੱਤ ਦਾ ਸ਼ਿਕਾਰ ਮ੍ਰਿਤਕ ਦਾ ਭਰਾ ਵੀ ਆਤਮ-ਹੱਤਿਆ ਕਰ ਗਿਆ ਸੀ।
ਇਹ ਵੀ ਪੜ੍ਹੋ : 'ਨੇਤਾ ਜੀ ਸਤਿ ਸ੍ਰੀ ਅਕਾਲ' ’ਚ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ, ਸੁਣੋ ਤਿੱਖੇ ਸਵਾਲਾਂ ਦੇ ਜਵਾਬ
ਇਸ ਤੋਂ ਪਹਿਲਾਂ ਵੀਰਵਾਰ ਨੂੰ ਵਾਰਡ ਨੰਬਰ 8 ਬਾਬਾ ਦੀਪ ਸਿੰਘ ਨਗਰ ਵਿਖੇ ਇਕ ਨੌਜਵਾਨ ਦੀ ਨਸ਼ੇ ਦਾ ਸੇਵਨ ਕਰਨ ਨਾਲ ਮੌਤ ਹੋਈ ਸੀ | ਮਲੋਟ ਸਿਵਲ ਹਸਪਤਾਲ ਵਿਚ ਮ੍ਰਿਤਕ ਦਾ ਪੋਸਟਮਾਰਟਮ ਕਰਾਉਣ ਲਈ ਆਏ ਵਾਰਡ ਨੰਬਰ 26 ਵਾਸੀ ਰਿਕਸ਼ਾ ਚਾਲਕ ਸ਼ਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਸਦਾ 28 ਸਾਲ ਦਾ ਲੜਕਾ ਕਰਮਜੀਤ ਚਿੱਟੇ ਦੇ ਨਸ਼ੇ ਦੀ ਲੱਤ ਦਾ ਸ਼ਿਕਾਰ ਹੋ ਗਿਆ | ਜਿਸ ਕਰ ਕੇ ਇਸ ਨੂੰ ਨਸ਼ਾ ਛੁਡਾਊ ਕੇਂਦਰ ’ਚ ਭਰਤੀ ਕਰਾਇਆ, ਜਿਥੋਂ ਕੁਝ ਦਿਨ ਪਹਿਲਾਂ ਇਹ ਆਇਆ ਸੀ | ਹੁਣ ਫਿਰ 2 ਦਿਨ ਪਹਿਲਾਂ ਨਸ਼ੇ ਦਾ ਸੇਵਨ ਕਰ ਕੇ ਇਸ ਦੀ ਹਾਲਤ ਵਿਗੜ ਗਈ, ਜਿਸ ਤੋਂ ਬਾਅਦ ਦਸਮੇਸ਼ ਮੈਡੀਕਲ ਕਾਲਜ ਫਰੀਦਕੋਟ ਲਿਜਾਇਆ ਗਿਆ, ਜਿਥੇ ਇਹ ਦਮ ਤੋੜ ਗਿਆ।

ਨੋਟ - ਨਸ਼ਿਆਂ ਨਾਲ ਹੋ ਰਹੀ ਨੌਜਵਾਨਾਂ ਦੀ ਮੌਤ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਯੂਨੀਅਨ ਵੱਲੋਂ ਹੜਤਾਲ ਦਾ ਐਲਾਨ
NEXT STORY