ਬਠਿੰਡਾ (ਸੁਖਵਿੰਦਰ) - ਬੀਤੇ ਸੋਮਵਾਰ ਨੂੰ ਬਸੰਤ ਵਿਹਾਰ ਇਲਾਕੇ ’ਚੋਂ ਇਕ ਵਪਾਰੀ ਨੂੰ ਅਗਵਾ ਕਰਕੇ ਉਸ ਦੇ ਪਰਿਵਾਰ ਤੋਂ 10 ਲੱਖ ਰੁਪਏ ਦੀ ਫਿਰੌਤੀ ਲੈ ਕਿ ਛੱਡਣ ਵਾਲੇ ਤਿੰਨ ਅਗਵਾਕਾਰਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ, ਜਦਕਿ ਉਨ੍ਹਾਂ ਦਾ ਇਕ ਸਾਥੀ ਅਜੇ ਫ਼ਰਾਰ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 10 ਲੱਖ ਰੁਪਏ, ਇੱਕ ਕਾਰ ਅਤੇ ਇੱਕ ਪਿਸਤੌਲ ਵਰਗਾ ਲਾਈਟਰ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ - ਦਾਦੇ ਨੇ 1994 'ਚ ਖਰੀਦੇ ਸੀ SBI ਦੇ 500 ਰੁਪਏ ਦੇ ਸ਼ੇਅਰ, ਹੁਣ ਕੀਮਤ ਜਾਣ ਪੋਤੇ ਦੇ ਉੱਡ ਗਏ ਹੋਸ਼
ਜਾਣਕਾਰੀ ਮੁਤਾਬਕ ਸੋਮਵਾਰ ਨੂੰ ਬਸੰਤ ਵਿਹਾਰ ਇਲਾਕੇ ਤੋਂ ਇਕ ਨੌਜਵਾਨ ਨੂੰ ਕੁਝ ਅਣਪਛਾਤੇ ਲੋਕਾਂ ਨੇ ਅਗਵਾ ਕਰ ਲਿਆ ਸੀ ਅਤੇ ਪਰਿਵਾਰ ਤੋਂ 40 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਪਰਿਵਾਰ ਨੇ ਕਿਸੇ ਤਰ੍ਹਾਂ 10 ਲੱਖ ਰੁਪਏ ਦਾ ਇੰਤਜ਼ਾਮ ਕਰਕੇ ਅਗਵਾਕਾਰਾਂ ਨੂੰ ਦੇ ਦਿੱਤਾ ਅਤੇ ਮੰਗਲਵਾਰ ਨੂੰ ਅਗਵਾ ਹੋਏ ਨੌਜਵਾਨ ਨੂੰ ਸੁਰੱਖਿਅਤ ਘਰ ਭੇਜ ਦਿੱਤਾ। ਇਸ ਦੀ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ ਹਰਕਤ ’ਚ ਆ ਗਿਆ। ਐੱਸ.ਐੱਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ।
ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ
ਤਫਤੀਸ਼ ਤੋਂ ਬਾਅਦ ਮੁਲਜ਼ਮ ਮਨਕੰਧਰ ਸਿੰਘ ਵਾਸੀ ਕੰਦੂਖੇੜਾ, ਲਵਪ੍ਰੀਤ ਸਿੰਘ ਵਾਸੀ ਤਰਮਾਲਾ, ਸ੍ਰੀ ਮੁਕਤਸਰ ਸਾਹਿਬ ਅਤੇ ਕਿਰਨਾ ਪਤਨੀ ਵਰਿੰਦਰ ਸਿੰਘ ਵਾਸੀ ਬਠਿੰਡਾ ਨੂੰ ਅਗਵਾ ਕੇਸ ਵਿਚ ਨਾਮਜ਼ਦ ਕੀਤਾ ਗਿਆ। ਇਸ ਤੋਂ ਬਾਅਦ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਨਾਕਾਬੰਦੀ ਕਰ ਕਿ ਤਿੰਨਾਂ ਨੂੰ ਕਮਲਾ ਨਹਿਰੂ ਕਾਲੋਨੀ ਨਜਦੀਕ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 10 ਲੱਖ ਰੁਪਏ ਦੀ ਨਕਦੀ ਤੋਂ ਇਲਾਵਾ ਇੱਕ ਮੋਬਾਈਲ ਫ਼ੋਨ, ਇੱਕ ਕਾਰ ਅਤੇ ਇੱਕ ਪਿਸਤੌਲ ਵਰਗਾ ਲਾਈਟਰ ਬਰਾਮਦ ਕੀਤਾ ਹੈ। ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ - ਅੱਜ ਤੋਂ ਦੇਸ਼ 'ਚ ਲਾਗੂ ਹੋਇਆ 'ਇੱਕ ਵਾਹਨ, ਇੱਕ ਫਾਸਟੈਗ' ਦਾ ਨਿਯਮ, ਜਾਣੋ ਕੀ ਹੈ ਖ਼ਾਸੀਅਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੁੱਟਮਾਰ ਕਰਨ ਦੇ ਦੋਸ਼ ’ਚ 22 ਲੋਕਾਂ ਖਿਲਾਫ ਮਾਮਲਾ ਦਰਜ, ਇਕ ਨਾਬਾਲਿਗ ਸਮੇਤ 3 ਗ੍ਰਿਫਤਾਰ
NEXT STORY