ਜਗਰਾਓਂ (ਮਾਲਵਾ)-ਪੁਲਸ ਨੇ ਵੱਖ-ਵੱਖ ਥਾਵਾਂ ਤੋਂ 3 ਵਿਅਕਤੀਆਂ ਨੂੰ ਹੈਰੋਇਨ ਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਐਂਟੀ ਨਾਰਕੋਟਿਕ ਸੈੱਲ ਜਗਰਾਓਂ ਦੇ ਏ. ਐੱਸ.ਆਈ. ਰਾਜਵਰਿੰਦਰਪਾਲ ਸਿੰਘ ਅਨੁਸਾਰ ਮੁਖਬਰੀ ਦੇ ਆਧਾਰ 'ਤੇ ਦੌਰਾਨੇ ਰੇਡ ਜਗਰੂਪ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਅਖਾੜਾ ਨੂੰ 425 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਪੁਲਸ ਚੌਕੀ ਕਾਉਂਕੇ ਕਲਾਂ ਦੇ ਏ.ਐੱਸ.ਆਈ. ਜਰਨੈਲ ਸਿੰਘ ਅਨੁਸਾਰ ਮੁਖਬਰੀ ਦੇ ਆਧਾਰ 'ਤੇ ਕਾਉਂਕੇ ਕਲਾਂ ਕੋਲੋਂ ਮੋਟਰਸਾਈਕਲ ਸਵਾਰ ਰੁਪਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਅਤੇ ਇੰਦਰਜੀਤ ਸਿੰਘ ਪੁੱਤਰ ਹਰਪ੍ਰੀਤ ਸਿੰਘ ਵਾਸੀ ਤੁਗਲ ਨੂੰ 1 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ ਜਗਰਾਓਂ ਵਿਖੇ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ।
ਡਰੱਗ ਮਨੀ ਤੇ ਨਸ਼ੀਲੀਆਂ ਗੋਲੀਆਂ ਸਣੇ 3 ਸਮੱਗਲਰ ਕਾਬੂ
NEXT STORY