ਅਬੋਹਰ(ਸੁਨੀਲ)–ਸ਼ਹਿਰੀ ਥਾਣਾ ਨੰਬਰ 1 ਦੀ ਪੁਲਸ ਨੇ 3 ਨੌਜਵਾਨਾਂ ਨੂੰ 100 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਰਾਜਬੀਰ ਸਿੰਘ ਪੁਲਸ ਪਾਰਟੀ ਨਾਲ ਸੀਡ ਫਾਰਮ ਸਥਿਤ ਖੇਤੜੀ ਖੋਜ ਕੇਂਦਰ ਨੇੜੇ ਗਸ਼ਤ ਕਰ ਰਹੇ ਸਨ ਤਾਂ ਤਿੰਨ ਨੌਜਵਾਨ ਮੋਟਰਸਾਈਕਲ ’ਤੇ ਆਉਂਦੇ ਵੇਖੇ ਗਏ। ਜਦੋਂ ਪੁਲਸ ਪਾਰਟੀ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਪਿੱਛੇ ਮੁੜ ਗਏ ਅਤੇ ਜਾਣ ਲੱਗੇ ਤਾਂ ਇਸ ਦੌਰਾਨ ਉਨ੍ਹਾਂ ਦਾ ਮੋਟਰਸਾਈਕਲ ਰੁਕ ਰਿਆ। ਜਦੋਂ ਉਨ੍ਹਾਂ ਨੂੰ ਫੜ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 100 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ।
ਇਹ ਵੀ ਪੜ੍ਹੋ- ਪੰਜਾਬ 'ਚ 27,28,29 ਤੇ 30 ਨੂੰ ਬਦਲ ਰਿਹਾ ਮੌਸਮ, ਪੜ੍ਹੋ Weather Update
ਗ੍ਰਿਫਤਾਰ ਨੌਜਵਾਨਾਂ ਦੀ ਪਛਾਣ ਅਜੈ ਉਰਫ ਅਜੂ ਪੁੱਤਰ ਰਾਜੂ ਸਿੰਘ, ਲਵਪ੍ਰੀਤ ਸਿੰਘ ਉਰਫ ਲਾਡੀ ਪੁੱਤਰ ਵਿਪਨ ਸਿੰਘ ਵਾਸੀ ਸੀਡ ਫਾਰਮ ਪੱਕਾ ਅਤੇ ਗੁਰਦਿੱਤ ਸਿੰਘ ਉਰਫ ਗੋਰਾ ਪੁੱਤਰ ਗੁਰਮੀਤ ਸਿੰਘ ਵਾਸੀ ਜੈਨ ਨਗਰੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਛੁੱਟੀਆਂ ਦੌਰਾਨ ਵੀ ਖੁੱਲ੍ਹੇ ਰਹਿਣਗੇ ਸਰਕਾਰੀ ਦਫ਼ਤਰ, 31 ਜੁਲਾਈ ਤੋਂ ਪਹਿਲਾਂ ਕਰਾ ਲਓ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿੰਡ ਚੰਨਣਵਾਲ 'ਚ ਬਣੇਗੀ ਪੱਕੀ ਸੜਕ, ਵਿਧਾਇਕ ਪੰਡੋਰੀ ਨੇ ਦਿੱਤਾ ਭਰੋਸਾ
NEXT STORY