ਜਲਾਲਾਬਾਦ (ਬੰਟੀ, ਬਜਾਜ)–ਥਾਣਾ ਸਿਟੀ ਪੁਲਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਮਲਕੀਤ ਸਿੰਘ ਨੇ ਦੱਸਿਆ ਕਿ ਜਦ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਸ਼ਹੀਦ ਊਧਮ ਸਿੰਘ ਚੌਕ ਜਲਾਲਾਬਾਦ ਮੌਜੂਦ ਸੀ ਤਾਂ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮਨਦੀਪ ਸਿੰਘ ਉਰਫ਼ ਅਮਨ ਪੁੱਤਰ ਸਤਨਾਮ ਸਿੰਘ ਵਾਸੀ ਦਸਮੇਸ਼ ਨਗਰ, ਸੁਮਿਤ ਕੁਮਾਰ ਪੁੱਤਰ ਕਾਲ ਰਾਮ ਵਾਸੀ ਕੋਟਕਪੂਰਾ ਹਾਲ ਵਾਸੀ ਗੋਬਿੰਦ ਨਗਰੀ ਜਲਾਲਾਬਾਦ ਅਤੇ ਬਿੰਦਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਸਵਾਈ ਰਾਏ ਉਤਾੜ ਗੁਰੂਹਰਸਹਾਏ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦੇ ਆਦਿ ਹਨ, ਜੋ ਹੁਣ ਵੀ ਦਾਣਾ ਮੰਡੀ ਜਲਾਲਾਬਾਦ ’ਚ ਗਾਹਕਾਂ ਦੀ ਉਡੀਕ ਕਰ ਰਹੇ ਹਨ। ਜੇਕਰ ਹੁਣੇ ਹੀ ਰੇਡ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ। ਪੁਲਸ ਨੇ ਰੇਡ ਕਰਕੇ ਤਿੰਨਾਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ। ਜਿਨ੍ਹਾਂ ’ਤੇ ਪਰਚਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਗਾਇਕ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਆਈ ਵੱਡੀ ਅਪਡੇਟ, Fortis ਹਸਪਤਾਲ ਨੇ ਜਾਰੀ ਕੀਤਾ ਮੈਡੀਕਲ ਬੁਲੇਟਿਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿੰਡ ਮਨਸੂਰਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ
NEXT STORY