ਮਾਨਸਾ, (ਮਨਜੀਤ ਕੌਰ)- ਜ਼ਿਲਾ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 3 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 500 ਗ੍ਰਾਮ ਅਫੀਮ ਅਤੇ 170 ਨਸ਼ੇ ਵਾਲੀਅਾਂ ਗੋੋਲੀਆਂ ਸਮੇਤ ਮੋੋਟਰਸਾਈਕਲ ਦੀ ਬਰਾਮਦਗੀ ਕੀਤੀ ਹੈ।
ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਮਾਨਸਾ ਦੀ ਪੁਲਸ ਨੇ ਗੁਰਸੇਵਕ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਬੀਰੋਕੇ ਖੁਰਦ ਨੂੰ ਕਾਬੂ ਕਰ ਕੇ ਉਸ ਕੋਲੋਂ 500 ਗ੍ਰਾਮ ਅਫੀਮ ਸਮੇਤ ਮੋਟਰਸਾਈਕਲ ਪਲਟੀਨਾ ਨੰ. ਪੀ. ਬੀ. 31 ਕੇ.-3612 ਬਰਾਮਦ ਕਰ ਕੇ ਥਾਣਾ ਸਿਟੀ 1 ਮਾਨਸਾ ਵਿਖੇ ਮਾਮਲਾ ਦਰਜ ਕਰ ਲਿਆ।
ਇਸ ਤੋਂ ਇਲਾਵਾ ਥਾਣਾ ਬਰੇਟਾ ਦੀ ਪੁਲਸ ਨੇ ਵਿੱਕੀ ਪੁੱਤਰ ਗੰਗਾ ਰਾਮ ਵਾਸੀ ਬਰੇਟਾ ਅਤੇ ਅਵਿਸ਼ੇਕ ਗਰਗ ਉਰਫ ਅਵੀ ਪੁੱਤਰ ਨਸੀਬ ਚੰਦ ਵਾਸੀ ਬਰੇਟਾ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 170 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰ ਕੇ ਮਾਮਲਾ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਨਸਾ 'ਚ ਕਰੋੜਾਂ ਦੀ ਲਾਗਤ ਨਾਲ ਬਣਿਆ ਪਾਰਕ ਵਿਵਾਦਾਂ 'ਚ, ਹਾਈਕੋਰਟ ਪੁੱਜਾ ਮਾਮਲਾ
NEXT STORY