ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)— ਸੰਗਰੂਰ ਪੁਲਸ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਵਿਚ 7 ਕੇਸ ਦਰਜ ਕੀਤੇ ਹਨ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਡਾ. ਸੰਦੀਪ ਗਰਗ ਨੇ ਦੱਸਿਆ ਕਿ ਪਿੰਡ ਘਨੌਰੀ ਵਿਖੇ ਬਹਾਦਰ ਸਿੰਘ ਵਾਸੀ ਤੁੰਗਾਂ ਨੇ ਪਰਾਲੀ ਨੂੰ ਅੱਗ ਲਗਾਈ ਹੋਈ ਸੀ। ਜਿਸ ਦੌਰਾਨ ਉਸ ਵਿਰੁੱਧ ਕੇਸ ਕੀਤਾ ਗਿਆ ਹੈ। ਦੋਸ਼ੀ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਇਸੇ ਤਰ੍ਹਾਂ ਨਾਲ ਪਿੰਡ ਬਾਲੀਆ ਵਿਖੇ ਕਰਮ ਸਿੰਘ ਨੂੰ ਪਰਾਲੀ ਜਲਾਉਣ ਦੇ ਦੋਸ਼ ਵਿਚ ਕੇਸ ਦਰਜ ਕਰ ਕੇ ਉਸਨੂੰ ਗ੍ਰਿਫਤਾਰ ਕੀਤਾ ਗਿਆ। ਇਕ ਹੋਰ ਮਾਮਲੇ ਵਿਚ ਪਿੰਡ ਬਾਲੀਆਂ ਦੇ ਹੀ ਕਿਸਾਨ ਬਲਦੇਵ ਸਿੰਘ ਵਿਰੁੱਧ ਕੇਸ ਦਰਜ ਕੀਤਾ ਗਿਆ। ਏ.ਐੱਸ.ਆਈ. ਚਮਕੌਰ ਸਿੰਘ ਨੂੰ ਗਸ਼ਤ ਦੌਰਾਨ ਮੁਖਬਰ ਨੇ ਸੂਚਨਾ ਦਿੱਤੀ ਕਿ ਭੀਮ ਸੈਨ ਵਾਸੀ ਸੰਗਰੂਰ ਗੁਰਦਾਸਪੁਰਾ ਤੋਂ ਬੰਲੇਸਾਂ ਰੋਡ ਤੇ ਪਰਾਲੀ ਨੂੰ ਅੱਗ ਲਗਾ ਰਿਹਾ ਹੈ। ਉਸ ਵਿਰੁੱਧ ਕੇਸ ਦਰਜ ਕਰਕੇ ਉਸਨੂੰ ਗ੍ਰਿਫਤਾਰ ਕੀਤਾ ਗਿਆ। ਇਸੇ ਤਰ੍ਹਾਂ ਨਾਲ ਹਨੀ ਬਾਵਾ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ। ਇਕ ਹੋਰ ਮਾਮਲੇ ਵਿਚ ਬਰਨਾਲਾ ਰੋਡ ਤੇ ਪਰਾਲੀ ਨੂੰ ਅੱਗ ਲਗਾ ਕੇ ਪ੍ਰਦੂਸ਼ਣ ਫੈਲਾਉਣ ਦੇ ਦੋਸ਼ ਵਿਚ ਰਾਕੇਸ਼ ਖਿਲਾਫ ਵੀ ਕੇਸ ਦਰਜ ਕੀਤਾ ਗਿਆ ਹੈ, ਜਿਸਦੀ ਗਿਰਫਤਾਰੀ ਅਜੇ ਬਾਕੀ ਹੈ।
ਮਲੇਸ਼ੀਆ 'ਚ ਪੰਜਾਬੀ ਲੜਕੀ ਦਾ ਸ਼ੱਕੀ ਹਾਲਾਤ 'ਚ ਕਤਲ
NEXT STORY