ਫਿਰੋਜ਼ਪੁਰ/ਗੁਰੂਹਰਸਹਾਏ, (ਕੁਮਾਰ, ਮਲਹੋਤਰਾ, ਆਵਲਾ)– ਥਾਣਾ ਲੱਖੋ ਕੇ ਬਹਿਰਾਮ ਤੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਵੱਖ-ਵੱਖ ਮਾਮਲਿਆਂ ’ਚ 2 ਲੋਕਾਂ ਨੂੰ ਕਾਬੂ ਕਰ ਕੇ 4 ਗ੍ਰਾਮ ਹੈਰੋਇਨ ਤੇ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਥਾਣਾ ਲੱਖੋ ਕੇ ਬਹਿਰਾਮ ਦੇ ਏ. ਐੱਸ. ਆਈ. ਗੁਰਦਿਆਲ ਸਿੰਘ ਨੇ ਜਾਣਕਾਰੀ ਦਿੰਦਿਅਾਂ ਦੱਸਿਆ ਕਿ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਲਿੰਕ ਰੋਡ ਪਿੰਡ ਤੂਰ ਤੋਂ ਕੁਲਵਿੰਦਰ ਸਿੰਘ ਉਰਫ ਕਿੰਦਾ ਨੂੰ ਕਾਬੂ ਕਰ ਕੇ ਉਸ ਤੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
®ਦੂਸਰੇ ਪਾਸੇ ਥਾਣਾ ਸਦਰ ਫਿਰੋਜ਼ਪੁਰ ਦੇ ਹੌਲਦਾਰ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਅਾਂ ਦੱਸਿਆ ਕਿ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਬਸਤੀ ਨਿਜਾਮਦੀਨ ਵਾਲੀ ’ਚ ਲਲਿਤ ਉਰਫ ਲੱਕੀ ਨੂੰ ਕਾਬੂ ਕਰ ਕੇ ਉਸ ਕੋਲੋਂ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮਾਮਲਿਅਾਂ ’ਚ ਪੁਲਸ ਨੇ ਮੁਕੱਦਮੇ ਦਰਜ ਕਰ ਕੇ ਦੋਸ਼ੀਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਫਾਜ਼ਿਲਕਾ, (ਨਾਗਪਾਲ, ਲੀਲਾਧਰ)–ਥਾਣਾ ਸਿਟੀ ਦੀ ਪੁਲਸ ਨੇ ਕਾਂਸ਼ੀ ਰਾਮ ਕਾਲੋਨੀ ਦੇ ਨੇਡ਼ੇ ਇਕ ਅੌਰਤ ਨੂੰ 10 ਗ੍ਰਾਮ ਹੈਰੋਇਨ ਤੇ 5150 ਰੁਪਏ ਦੀ ਨਕਦੀ ਸਮੇਤ ਕਾਬੂ ਕੀਤਾ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਏ. ਐੱਸ. ਆਈ. ਹਰਬੰਸ ਲਾਲ 3 ਸਤੰਬਰ ਨੂੰ ਦੁਪਹਿਰ ਲਗਭਗ 3 ਵਜੇ ਜਦੋਂ ਪੁਲਸ ਪਾਰਟੀ ਦੇ ਨਾਲ ਗਸ਼ਤ ਕਰ ਰਹੇ ਸਨ ਤਾਂ ਕਾਂਸ਼ੀ ਰਾਮ ਕਾਲੋਨੀ ਦੇ ਨੇਡ਼ੇ ਨੀਸ਼ਾ ਰਾਣੀ ਵਾਸੀ ਗਾਂਧੀ ਨਗਰ ਫਾਜ਼ਿਲਕਾ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 10 ਗ੍ਰਾਮ ਹੈਰੋਇਨ ਤੇ 5150 ਰੁਪਏ ਦੀ ਨਕਦੀ ਬਰਾਮਦ ਹੋਈ। ਪੁਲਸ ਨੇ ਉਕਤ ਅੌਰਤ ਨੂੰ ਗ੍ਰਿਫਤਾਰ ਕਰ ਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਮੰਗਾਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਨੇ ਐੱਸ. ਐੱਸ. ਪੀ. ਦਫਤਰ ਦੇ ਬਾਹਰ ਦਿੱਤਾ ਧਰਨਾ
NEXT STORY