ਬਠਿੰਡਾ (ਸੁਖਵਿੰਦਰ)- ਬਠਿੰਡਾ-ਮਾਨਸਾ ਰੋਡ ’ਤੇ 2 ਮੋਟਰਸਾਈਕਲ ਸਵਾਰਾਂ ਨੇ ਸੜਕ ਪਾਰ ਕਰ ਰਹੇ ਬਜ਼ੁਰਗ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਬਜ਼ੁਰਗ ਅਤੇ ਮੋਟਰਸਾਈਕਲ ਸਵਾਰ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ ਸਨ। ਜ਼ਖ਼ਮੀਆਂ ਨੂੰ ਸਹਾਰਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰਾਂ ਵੱਲੋਂ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਜਾਣਕਾਰੀ ਅਨੁਸਾਰ ਬੀਤੀ ਰਾਤ ਮਾਨਸਾ ਰੋਡ ’ਤੇ 2 ਮੋਟਰਸਾਈਕਲ ਸਵਾਰਾਂ ਨੇ ਸੜਕ ਪਾਰ ਕਰ ਰਹੇ ਬਜ਼ੁਰਗ ਨੂੰ ਟੱਕਰ ਮਾਰ ਦਿੱਤੀ। ਸੂਚਨਾ ਮਿਲਣ ’ਤੇ ਸੰਸਥਾ ਵਰਕਰ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਹਾਦਸੇ ਦੌਰਾਨ ਬਜ਼ੁਰਗ ਦੀ ਲੱਤ ਟੁੱਟ ਗਈ। ਜ਼ਖ਼ਮੀਆਂ ਦੀ ਪਛਾਣ ਬਜ਼ੁਰਗ ਸ਼ੇਰ ਸਿੰਘ (50) ਪੁੱਤਰ ਸਰਵਣ ਸਿੰਘ ਵਾਸੀ ਬੱਲਾ ਰਾਮ ਅਤੇ ਜ਼ਖ਼ਮੀ ਮੋਟਰਸਾਈਕਲ ਸਵਾਰ ਅੰਕੁਸ਼ (25) ਅਤੇ ਨਵਦੀਪ (24) ਵਾਸੀ ਪਰਸ ਰਾਮ ਨਗਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਵਿਅਕਤੀ ਨੇ ਨਿਊਜ਼ੀਲੈਂਡ 'ਚ ਗੱਡੇ ਝੰਡੇ, ਬਣਿਆ ਪਹਿਲਾ ਸਿੱਖ 'ਇਸ਼ੂਇੰਗ ਅਫ਼ਸਰ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਰੰਜਿਸ਼ ਕਾਰਨ ਹਥਿਆਰਬੰਦ ਵਿਅਕਤੀਆਂ ਨੇ ਅਗਵਾ ਕਰਕੇ ਕੀਤੀ ਕੁੱਟਮਾਰ
NEXT STORY