ਮੋਗਾ (ਆਜ਼ਾਦ)-ਥਾਣਾ ਬੱਧਨੀ ਕਲਾਂ ਅਧੀਨ ਪੈਂਦੇ ਪਿੰਡ ਮੀਨੀਆਂ ਵਿਖੇ ਰੰਜਿਸ਼ ਕਾਰਨ ਹੋਏ ਲੜਾਈ-ਝਗੜੇ ਵਿਚ ਜਸਕਰਨਪ੍ਰੀਤ ਸਿੰਘ ਉਸ ਦੀ ਤਾਈ ਚਰਨਜੀਤ ਕੌਰ ਅਤੇ ਮਾਤਾ ਕਰਮਜੀਤ ਕੌਰ ਨੂੰ ਕੁੱਟਮਾਰ ਕਰਕੇ ਜ਼ਖ਼ਮੀ ਕੀਤੇ ਜਾਣ ਦਾ ਪਤਾ ਲੱਗਾ ਹੈ, ਜਿਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਦਾਖ਼ਲ ਕਰਾਉਣਾ ਪਿਆ। ਇਸ ਸਬੰਧ ਵਿਚ ਬੱਧਨੀ ਕਲਾਂ ਪੁਲਸ ਨੇ ਕਥਿਤ ਮੁਲਜ਼ਮਾਂ ਪ੍ਰਗਟ ਸਿੰਘ, ਪਵਿੱਤਰ ਸਿੰਘ, ਗੋਰਾ ਸਿੰਘ ਅਤੇ ਹੈਪੀ ਸਿੰਘ ਸਾਰੇ ਭਰਾਵਾਂ ਦੇ ਇਲਾਵਾ ਪਵਨ ਸਿੰਘ ਨਿਵਾਸੀ ਪਿੰਡ ਮੀਨੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਔਰਤ ਦੇ ਕਤਲ ਦਾ ਮਾਮਲਾ ਸੁਲਝਿਆ, ਭਰਾ ਹੀ ਨਿਕਲਿਆ ਕਾਤਲ, ਸਿਰ 'ਤੇ ਡੰਡੇ ਮਾਰ-ਮਾਰ ਦਿੱਤੀ ਬੇਰਹਿਮ ਮੌਤ
ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸਰਦਾਰਾ ਸਿੰਘ ਨੇ ਦੱਸਿਆ ਕਿ ਜਸਕਰਨਪ੍ਰੀਤ ਸਿੰਘ ਨੇ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਕਿਹਾ ਕਿ ਕੁਝ ਸਮਾਂ ਪਹਿਲਾਂ ਮੇਰਾ ਹੈਪੀ ਸਿੰਘ ਦੇ ਚਚੇਰੇ ਭਰਾ ਜਗਵੰਤ ਸਿੰਘ ਨਾਲ ਲੜਾਈ ਝਗੜਾ ਹੋਇਆ ਸੀ, ਜਿਸ ਕਾਰਣ ਕਥਿਤ ਮੁਲਜ਼ਮ ਸਾਡੇ ਨਾਲ ਰੰਜਿਸ਼ ਰੱਖਦੇ ਆ ਰਹੇ ਸਨ, ਇਸੇ ਕਾਰਨ ਉਨ੍ਹਾਂ ਸਾਡੇ ਘਰ ਅੰਦਰ ਦਾਖਲ ਹੋ ਕੇ ਹਮਲਾ ਕਰ ਕੇ ਸਾਰਿਆਂ ਨੂੰ ਜ਼ਖ਼ਮੀ ਕਰ ਦਿੱਤਾ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਰਦਾਰਾ ਸਿੰਘ ਨੇ ਕਿਹਾ ਕਿ ਉਹ ਸੱਚਾਈ ਜਾਨਣ ਦਾ ਯਤਨ ਕਰ ਰਹੇ ਹਨ, ਗ੍ਰਿਫ਼ਤਾਰੀ ਬਾਕੀ ਹੈ।
ਇਹ ਵੀ ਪੜ੍ਹੋ- ਅਕਾਲੀ ਦਲ ਦੇ ਬਾਗੀ ਧੜੇ ਦੀ ਹੋਈ ਮੀਟਿੰਗ, ਗੁਰਪ੍ਰਤਾਪ ਵਡਾਲਾ ਬੋਲੇ, ਪਾਰਟੀ 'ਚ ਹਾਵੀ ਨਹੀਂ ਹੋਵੇਗਾ ਪਰਿਵਾਰਵਾਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੰਜਾਬ ਵਿਚ ਬੇਹੱਦ ਸ਼ਰਮਨਾਕ ਘਟਨਾ, ਦੋ ਮੁੰਡਿਆਂ ਦੀ ਕਰਤੂਤ ਸੁਣ ਪਾਓਗੇ ਲਾਹਨਤਾਂ
NEXT STORY