ਪਟਿਆਲਾ, (ਬਲਜਿੰਦਰ)- ਥਾਣਾ ਕੋਤਵਾਲੀ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ 3 ਲੱਖ ਰੁਪਏ ਦੀ ਠੱਗੀ ਦੇ ਦੋਸ਼ ਵਿਚ ਗੁਰਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਟਿਆਲਾ ਖਿਲਾਫ 420 ਆਈ. ਪੀ. ਸੀ. ਅਤੇ ਪੰਜਾਬ ਪ੍ਰੀਵੈਨਸ਼ਨ ਆਫ ਹਿਊਮਨ ਸਮੱਗਲਿੰਗ ਐਕਟ 2014 ਦੀ ਧਾਰਾ 13 ਤਹਿਤ ਕੇਸ ਦਰਜ ਕੀਤਾ ਹੈ। ਇਸ ਸਬੰਧੀ ਗੁਰਧਿਆਨ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਸਿਉਣਾ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਉਕਤ ਵਿਅਕਤੀ ਤੋਂ 3 ਲੱਖ ਰੁਪਏ ਅਤੇ ਪਾਸਪੋਰਟ ਲਿਆ ਸੀ। ਬਾਅਦ ਵਿਚ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਅਤੇ ਪਾਸਪੋਰਟ ਵਾਪਸ ਕੀਤਾ। ਪੁਲਸ ਨੇ ਪੜਤਾਲ ਤੋਂ ਬਾਅਦ ਉਕਤ ਵਿਅਕਤੀ ਖਿਲਾਫ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬੇਸਹਾਰਾ ਪਸ਼ੂਆਂ ਕਾਰਨ ਸੀ. ਐੈੱਮ. ਸਿਟੀ ਬਣਿਆ ‘ਕੈਟਲ ਪਾਊਂਡ’
NEXT STORY