ਮੋਗਾ (ਆਜ਼ਾਦ)-ਮੋਗਾ ਪੁਲਸ ਵੱਲੋਂ ਜ਼ਿਲੇ ਵਿਚ ਬੈਂਕਾਂ ਦੇ ਏ. ਟੀ. ਐੱਮ. ਗੈਸ ਸਲੰਡਰ ਨਾਲ ਕੱਟ ਕੇ ਲੁੱਟਣ ਦਾ ਯਤਨ ਕਰਨ ਵਾਲੇ ਗਿਰੋਹ ਨੂੰ ਬੇਨਕਾਬ ਕਰ ਕੇ ਉਸ ਦੇ 3 ਮੈਂਬਰਾਂ ਨੂੰ ਦੋ ਗੱਡੀਆਂ ਅਤੇ ਹੋਰ ਸਾਮਾਨ ਸਮੇਤ ਕਾਬੂ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਐੱਸ. ਪੀ. ਆਈ. ਅਜੇ ਰਾਜ ਸਿੰਘ ਨੇ ਦੱਸਿਆ ਕਿ ਮੋਗਾ ਪੁਲਸ ਨੂੰ ਪੰਜਾਬ ਐਂਡ ਸਿੰਧ ਬੈਂਕ ਕੋਕਰੀ ਕਲਾਂ ਦੇ ਮੈਨੇਜਰ ਨੇ ਬੀਤੀ 19 ਅਗਸਤ ਨੂੰ ਥਾਣਾ ਅਜੀਤਵਾਲ ਪੁਲਸ ਨੂੰ ਸ਼ਿਕਾਇਤ ਪੱਤਰ ਦਿੱਤਾ ਸੀ ਕਿ 3 ਅਣਪਛਾਤੇ ਨੌਜਵਾਨਾਂ ਵੱਲੋਂ ਇਕ ਕਾਰ ’ਤੇ ਆ ਕੇ ਬੈਂਕ ਦਾ ਏ. ਟੀ. ਐੱਮ. ਤੋੜ ਕੇ ਪੈਸੇ ਚੋਰੀ ਕਰਨ ਦਾ ਯਤਨ ਕੀਤਾ, ਜਿਸ ’ਤ ਪੁਲਸ ਨੇ ਅਣਪਛਾਤੇ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਪੁਲਸ ਮੁਖੀ ਜੇ.ਇਲਨਚੇਨੀਅਨ ਦੇ ਨਿਰਦੇਸ਼ਾਂ ’ਤੇ ਬੈਂਕਾਂ ਦੇ ਏ. ਟੀ. ਐੱਮ. ਤੋੜ ਕੇ ਉਸ ਨੂੰ ਲੁੱਟਣ ਦਾ ਯਤਨ ਕਰਨ ਵਾਲੇ ਗਿਰੋਹ ਨੂੰ ਬੇਨਕਾਬ ਕਰ ਕੇ ਕਾਬੂ ਕਰਨ ਲਈ ਵਿਸ਼ੇਸ਼ ਟੀਮਾਂ ਡੀ. ਐੱਸ. ਪੀ. ਮਨਜੀਤ ਸਿੰਘ ਨਿਹਾਲ ਸਿੰਘ ਵਾਲਾ ਅਤੇ ਥਾਣੇਦਾਰ ਗੁਰਮੇਲ ਸਿੰਘ ਇੰਚਾਰਜ ਅਜੀਤਵਾਲ ’ਤੇ ਆਧਾਰਿਤ ਗਠਿਤ ਟੀਮ ਵੱਲੋਂ ਉਕਤ ਗਿਰੋਹ ਨੂੰ ਕਾਬੂ ਕਰਨ ਲਈ ਜਾਂਚ ਸ਼ੁਰੂ ਕੀਤੀ, ਤਾਂ ਉਨ੍ਹਾਂ ਨੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਅਤੇ ਟੈਕਨੀਕਲ ਢੰਗ ਨਾਲ ਉਕਤ ਗਿਰੋਹ ਦਾ ਸੁਰਾਗ ਲਗਾਉਣ ਦਾ ਯਤਨ ਕੀਤਾ, ਤਾਂ ਬੀਤੀ 22 ਅਗਸਤ ਨੂੰ ਸਹਾਇਕ ਥਾਣੇਦਾਰ ਸੰਦੀਪ ਸਿੰਘ ਨੂੰ ਜਾਣਕਾਰੀ ਮਿਲੀ ਕਿ ਪਿੰਡ ਕੋਕਰੀ ਕਲਾਂ ਵਿਚ ਪੰਜਾਬ ਐਂਡ ਸਿੰਧ ਬੈਂਕ ਦੇ ਏ. ਟੀ. ਐੱਮ. ਨੂੰ ਤੋੜ ਕੇ ਲੁੱਟਣ ਦਾ ਯਤਨ ਕਰਨ ਦੇ ਮਾਮਲੇ ਵਿਚ ਨਿਰਮਲ ਸਿੰਘ, ਸੁਖਪ੍ਰੀਤ ਸਿੰਘ ਉਰਫ ਲਾਟੂ ਅਤੇ ਸਰੂਪ ਸਿੰਘ ਸਾਰੇ ਨਿਵਾਸੀ ਪਿੰਡ ਰੋਲੀ ਵੱਲੋਂ ਕੀਤਾ ਗਿਆ ਅਤੇ ਇਸ ਵਿਚ ਉਨ੍ਹਾਂ ਨੇ ਜੋ ਗੱਡੀ ਦੀ ਵਰਤੋਂ ਕੀਤੀ ਹੈ, ਉਹ ਗੱਡੀ ਹਰਬੰਸ ਸਿੰਘ ਨਿਵਾਸੀ ਪਿੰਡ ਰੋਲੀ ਦੀ ਹੈ, ਜੋ ਕਥਿਤ ਦੋਸ਼ੀ ਮੰਗ ਕੇ ਲਿਆਏ ਸਨ, ਜਿਸ ’ਤੇ ਪੁਲਸ ਨੇ ਤੁਰੰਤ ਕਥਿਤ ਦੋਸ਼ੀਆਂ ਦੀ ਤਲਾਸ਼ ਕਰ ਕੇ ਉਨ੍ਹਾਂ ਨੂੰ ਗੱਡੀ ਸਮੇਤ ਕਾਬੂ ਕਰ ਲਿਆ ਅਤੇ ਦਰਜ ਹੋਏ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਜਲੰਧਰ ਦਾ ਇਹ ਮਸ਼ਹੂਰ ਜੂਸ ਬਾਰ ਮੁੜ ਘਿਰਿਆ ਵਿਵਾਦਾਂ 'ਚ, ਬਿੱਛੂ ਤੋਂ ਬਾਅਦ ਹੁਣ ਨਿਕਲਿਆ ਕਾਕਰੋਚ
ਐੱਸ. ਪੀ. ਆਈ. ਅਜੇ ਰਾਜ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਕਥਿਤ ਦੋਸ਼ੀਆਂ ਨੇ ਦੱਸਿਆ ਕਿ ਉਨ੍ਹਾਂ ਉਕਤ ਵਾਰਦਾਤ ਦੇ ਇਲਾਵਾ ਅਜੀਤਵਾਲ ਵਿਚ ਸਟੇਟ ਬੈਂਕ ਆਫ਼ ਇੰਡੀਆ ਦੇ ਏ. ਟੀ. ਐੱਮ. ਨੂੰ ਤੋੜਨ ਅਤੇ ਬਾਘਾ ਪੁਰਾਣਾ ਵਿਚ ਸੈਂਟਰਲ ਬੈਂਕ ਆਫ਼ ਇੰਡੀਆ ਨੂੰ ਤੋੜਨ ਦਾ ਯਤਨ ਕੀਤਾ ਸੀ। ਪੁਲਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਹੋਰ ਮਹਿੰਦਰਾ ਬੇਲੈਰੋ ਕੈਂਪਰ ਗੱਡੀ ਜੋ ਸੁਖਮਨਦੀਪ ਸਿੰਘ ਉਰਫ਼ ਲਾਟੂ ਦੀ ਹੈ, ਨੂੰ ਵੀ ਕਬਜ਼ੇ ਵਿਚ ਲਿਆ ਹੈ, ਜਿਸ ਨੂੰ ਉਹ ਦੁੱਧ ਦੀ ਢੋਆ-ਢੁਆਈ ਲਈ ਵਰਤੋਂ ਕਰਦੇ ਸਨ ਅਤੇ ਇਸ ਦੀ ਵਰਤੋਂ ਉਨ੍ਹਾਂ ਨੇ ਸੈਂਟਰਲ ਬੈਂਕ ਆਫ ਇੰਡੀਆ ਬਾਘਾ ਪੁਰਾਣਾ ਦੇ ਏ. ਟੀ. ਐੱਮ. ਨੂੰ ਤੋੜਨ ਸਮੇਂ ਕੀਤੀ ਸੀ। ਇਸ ਤਰ੍ਹਾਂ ਪੁਲਸ ਨੇ ਗਿਰੋਹ ਦੀਆਂ ਦੋ ਗੱਡੀਆਂ ਨੂੰ ਕਬਜ਼ੇ ਵਿਚ ਲਿਆ ਹੈ, ਜਦਕਿ ਇਕ ਹੋਰ ਗੱਡੀ ਦੀ ਤਲਾਸ਼ ਕੀਤੀ ਜਾ ਰਹੀ ਹੈ।
ਐੱਸ. ਪੀ. ਆਈ. ਨੇ ਦੱਸਿਆ ਕਿ ਗਿਰੋਹ ਦੇ ਮੈਂਬਰ ਇਨ੍ਹਾਂ ਸ਼ਾਤਰ ਹਨ ਕਿ ਉਹ ਲੁੱਟ-ਖੋਹ ਦੇ ਸਮੇਂ ਵਰਤੀ ਜਾਣ ਵਾਲੀ ਗੱਡੀਆਂ ਦੀ ਨੰਬਰ ਪਲੇਟਾਂ ’ਤੇ ਕਾਲੀ ਟੇਪ ਲਾ ਲੈਂਦੇ ਸਨ ਅਤੇ ਇਸ ਦੇ ਇਲਾਵਾ ਉਹ ਆਪਣੇ ਹੱਥਾਂ ’ਤੇ ਦਸਤਾਨੇ ਚੜਾ ਲੈਂਦੇ ਸਨ ਅਤੇ ਚਿਹਰੇ ’ਤੇ ਨਕਾਬ ਪਹਿਣ ਲੈਂਦੇ ਸਨ ਅਤੇ ਸੀ. ਸੀ. ਟੀ. ਵੀ. ਕੈਮਰਿਆਂ ’ਤੇ ਕਾਲੀ ਸਪਰੇਅ ਕਰ ਦਿੰਦੇ ਸਨ ਤਾਂਕਿ ਉਨ੍ਹਾਂ ਦੀ ਵਾਰਦਾਤ ਦੇ ਬਾਅਦ ਪਛਾਣ ਨਾ ਹੋ ਸਕੇ ਅਤੇ ਨਾ ਹੀ ਉਨ੍ਹਾਂ ਦੇ ਚਿਹਰੇ ਪਹਿਚਾਣੇ ਜਾ ਸਕੇ।
ਇਹ ਵੀ ਪੜ੍ਹੋ- ਸਰਕਾਰੀ ਬੱਸਾਂ ਨੂੰ ਲੈ ਕੇ ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਪੰਜਾਬ ਸਰਕਾਰ, ਹਰ ਬੱਸ ’ਤੇ ਲੱਗੇਗਾ ਇਹ ਯੰਤਰ
ਉਨ੍ਹਾਂ ਦੱਸਿਆ ਕਿ ਪੁਲਸ ਨੇ ਦੋ ਗੱਡੀਆਂ ਦੇ ਇਲਾਵਾ ਇਕ ਆਕਸੀਜਨ ਗੈਸ ਸਲੰਡਰ, ਇਕ ਐੱਲ. ਪੀ. ਜੀ. ਗੈਸ ਸਲੰਡਰ, ਇਕ ਗੈਸ ਪਾਈਪ ਅਤੇ ਬਰਨਰ, ਇਕ ਲੋਹੇ ਦੀ ਕੁੰਡੀ, ਇਕ ਸ਼ੀਸ਼ੀ ਕਾਲੀ ਸਪਰੇਅ ਪੇੲਂਟ ਵਾਲੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਿਰਮਲ ਸਿੰਘ ਖਿਲਾਫ਼ ਪਹਿਲਾਂ ਵੀ 80 ਕਿੱਲੋ ਚੂਰਾ ਪੋਸਤ ਬਰਾਮਦ ਹੋਣ ’ਤੇ 18 ਮਾਰਚ ਨੂੰ ਥਾਣਾ ਸਦਰ ਨਸੀਰਾਬਾਦ ਅਜਮੇਰ ਰਾਜਸਥਾਨ ਵਿਚ ਮਾਮਲਾ ਦਰਜ ਹੋਇਆ ਸੀ। ਇਸੇ ਤਰ੍ਹਾਂ 18 ਮਈ 2023 ਨੂੰ ਧੋਖਾਧੜੀ ਅਤੇ ਅਸਲਾ ਐਕਟ ਦੇ ਤਹਿਤ ਥਾਣਾ ਧਰਮਕੋਟ ਵਿਚ ਮਾਮਲਾ ਦਰਜ ਹੋਇਆ। ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਅਜੀਤਵਾਲ ਦੇ ਇੰਚਾਰਜ ਗੁਰਮੇਲ ਸਿੰਘ ਨੇ ਦੱਸਿਆ ਕਿ ਗਿਰੋਹ ਦੇ ਹੋਰ ਮੈਂਬਰਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
60 ਸਾਲ ਪਹਿਲਾਂ ਬਣੀ ਇਮਾਰਤ ’ਚ ਚੱਲ ਰਿਹਾ ਸੀ ਮੁਰੰਮਤ ਦਾ ਕੰਮ, ਸੁਰੱਖਿਆ ਮਾਪਦੰਡਾਂ ਨੂੰ ਲੈ ਕੇ ਖੜ੍ਹੇ ਹੋਏ ਸਵਾਲ
NEXT STORY