ਜ਼ੀਰਾ (ਗੁਰਮੇਲ ਸੇਖਵਾਂ, ਰਾਜੇਸ਼ ਢੰਡ)–ਇਥੋਂ ਦੇ ਪਿੰਡ ਨਿਜਾਮਦੀਨ ਵਾਲਾ ਦੇ ਏਰੀਆ ’ਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਪੁਲਸ ਨੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਏ. ਐੱਸ. ਆਈ. ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਗੁਰਜੰਟ ਸਿੰਘ ਵੱਲੋਂ ਹਲਕਾ ਪਟਵਾਰੀ ਅਤੇ ਕਾਨੂੰਗੋ ਦੇ ਨਾਲ ਜਾ ਕੇ ਉਪ-ਮੰਡਲ ਮੱਖੂ ਦੇ ਪਿੰਡ ਨਿਜਾਮਦੀਨ ਵਾਲਾ ’ਚ ਚੈਕਿੰਗ ਕੀਤੀ ਤਾਂ ਨਾਜਾਇਜ਼ ਮਾਈਨਿੰਗ ਦੇ ਨਿਸ਼ਾਨ ਤਾਜੇ ਪਾਏ ਗਏ ਅਤੇ ਪਟਵਾਰੀ ਵੱਲੋਂ ਦਿੱਤੀ ਗਈ ਰਿਪੋਰਟ ਦੇ ਅਧਾਰ ’ਤੇ ਪੁਲਸ ਵੱਲੋਂ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਹੇਠ ਗੁਰਮੀਤ ਸਿੰਘ, ਬਖ਼ਸ਼ੀਸ਼ ਸਿੰਘ ਅਤੇ ਗੁਰਦਿਆਲ ਸਿੰਘ ਨਾਂ ਦੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਬਿਜਲੀ 'ਤੇ ਸਬਸਿਡੀ ਨੂੰ ਲੈ ਕੇ ਭੰਬਲਭੂਸੇ 'ਚ ਪਏ ਉਪਭੋਗਤਾਵਾਂ ਲਈ ਅਹਿਮ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਡਿਪੂ ਹੋਲਡਰਾਂ ਲਈ Good news, ਕਮਿਸ਼ਨ ਵਿਚ ਭਾਰੀ ਵਾਧਾ
NEXT STORY