ਗੁਰੂਹਰਸਹਾਏ (ਸੁਨੀਲ ਵਿੱਕੀ)- ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਛਾਪਾਮਾਰੀ ਕਰਦੇ ਹੈਰੋਇਨ ਦਾ ਸੇਵਨ ਕਰਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿੰਨਾਂ ਕੋਲੋਂ ਹੈਰੋਇਨ ਦੇ ਨਾਲ ਹੋਰ ਵੀ ਸਮਾਨ ਬਰਾਮਦ ਕੀਤਾ। ਇਹ ਜਾਣਕਾਰੀ ਦਿੰਦੇ ਹੋਏ ਐੱਸ. ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਭਰਤ ਸਿੰਘ ਪੁੱਤਰ ਪਰਮਜੀਤ ਸਿੰਘ, ਦਲਜੀਤ ਸਿੰਘ ਪੁੱਤਰ ਬਖਤਾਵਰ ਸਿੰਘ ਅਤੇ ਹਰਮਨ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਅਹਿਲ ਖਾਨਾ ਸਾਦਿਕ ਜ਼ਿਲ੍ਹਾ ਫਰੀਦਕੋਟ ਹੈਰੋਇਨ ਵੇਚਣ ਅਤੇ ਸੇਵਨ ਕਰਨ ਦੇ ਆਦੀ ਹਨ, ਜੋ ਅੱਜ ਗੁਰੂਹਰਸਹਾਏ ਦੇ ਕਬਰਸਤਾਨ ਨੇੜੇ ਹੈਰੋਇਨ ਦਾ ਸੇਵਨ ਕਰ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਜਾਣੋ Latest Update, ਇਨ੍ਹਾਂ ਤਾਰੀਖ਼ਾਂ ਨੂੰ ਪੈ ਸਕਦੈ ਭਾਰੀ ਮੀਂਹ
ਸੂਚਨਾ ਮਿਲਣ ਮਗਰੋਂ ਪੁਲਸ ਨੇ ਤੁਰੰਤ ਉਥੇ ਛਾਪਾਮਾਰੀ ਕਰਦੇ ਨਾਮਜ਼ਦ ਵਿਅਕਤੀਆ ਨੂੰ ਕਾਬੂ ਕਰ ਲਿਆ। ਉਨ੍ਹਾਂ ਕੋਲੋਂ 2 ਗ੍ਰਾਮ ਹੈਰੋਇਨ, 2 ਲਾਈਟਰ, 2 ਪੰਨੀਆਂ ਅਤੇ ਦੋ 10 ਰੁਪਏ ਦੇ ਨੋਟ ਬਰਾਮਦ ਹੋਏ। ਪੁਲਸ ਵੱਲੋਂ ਦੋਸ਼ੀਆਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਵਿਚ ਜਾਰੀ ਹੋਏ ਵਿਸ਼ੇਸ਼ ਹੁਕਮ, ਸਕੂਲਾਂ ਵਿਚ ਛੁੱਟੀ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ 'ਫੂਡ ਸੇਫ਼ਟੀ ਆਨ ਵੀਲਜ਼' ਦਾ ਹੋਇਆ ਵਿਸਥਾਰ, ਸਿਹਤ ਮੰਤਰੀ ਨੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ
NEXT STORY