ਬਠਿੰਡਾ, (ਸੁਖਵਿੰਦਰ)- ਪੁਲਸ ਵੱਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਵਾਲੇ ਪਦਾਰਥ ਬਰਾਮਦ ਕਰ ਕੇ ਤਿੰਨ ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਕੋਤਵਾਲੀ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਦਾਣਾ ਮੰਡੀ ਵਿਖੇ ਇਕ ਵਿਅਕਤੀ ਹੈਰੋਇਨ ਸਪਲਾਈ ਕਰ ਰਿਹਾ ਹੈ। ਸੂਚਨਾ ਦੇ ਆਧਾਰ 'ਤੇ ਪੁਲਸ ਵੱਲੋਂ ਸਰਹਿੰਦ ਰੋਡ 'ਤੇ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਵੱਲੋਂ ਮੰਡੀ 'ਚੋਂ ਲਵਜਿੰਦਲ ਵਾਸੀ ਬਠਿੰਡਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਧਰ, ਕੈਨਾਲ ਕਾਲੋਨੀ ਪੁਲਸ ਵੱਲੋਂ ਨਾਕੇਬੰਦੀ ਦੌਰਾਨ ਇਕ ਹਾਂਡਾ ਸਿਟੀ ਕਾਰ ਨੂੰ ਰੋਕ ਕੇ ਸਵਾਰ ਕੋਲੋਂ 1280 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।
10 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
NEXT STORY