ਮੋਗਾ, (ਅਾਜ਼ਾਦ)- ਮੋਗਾ ਪੁਲਸ ਵੱਲੋਂ ਗਲਤ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਉਸ ਤੋਂ ਇਕ ਦੇਸੀ ਪਿਸਤੌਲ ਅਤੇ ਚੋਰੀ ਦਾ ਇਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਗਿਆ। ਸੀ. ਆਈ. ਏ. ਸਟਾਫ ਮੋਗਾ ਦੇ ਇੰਚਾਰਜ ਇੰਸਪੈਕਟਰ ਕਿੱਕਰ ਸਿੰਘ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰਦੇ ਹੋਏ ਪਿੰਡ ਕੋਕਰੀ ਕਲਾਂ ਕੋਲ ਜਾ ਰਹੇ ਸੀ ਤਾਂ ਨਾਕਾਬੰਦੀ ਦੌਰਾਨ ਗੁਰਪ੍ਰੀਤ ਸਿੰਘ ਨਿਵਾਸੀ ਪਿੰਡ ਦੋਲੇਵਾਲਾ ਨੂੰ ਰੋਕਿਆ ਅਤੇ ਬਿਨਾਂ ਨੰਬਰੀ ਮੋਟਰਸਾਈਕਲ ਦੇ ਦਸਤਾਵੇਜ਼ ਮੰਗੇ ਤਾਂ ਉਹ ਕੋਈ ਦਸਤਾਵੇਜ਼ ਨਹੀਂ ਨਾ ਦਿਖਾ ਸਕਿਆ, ਜਿਸ ’ਤੇ ਪੁਲਸ ਪਾਰਟੀ ਨੇ ਉਸ ਨੂੰ ਹਿਰਾਸਤ ’ਚ ਲੈ ਕੇ ਤਲਾਸ਼ੀ ਲਈ ਤਾਂ ਉਸਦੇ ਕੋਲੋਂ ਇਕ 32 ਬੋਰ ਦੇਸੀ ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਕੀਤੇ ਗਏ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਨੇ ਦੱਸਿਆ ਕਿ ਉਕਤ ਪਿਸਤੌਲ ਉਸਨੇ ਯੂ. ਪੀ. ਦੇ ਇਕ ਵਿਅਕਤੀ ਤੋਂ ਮੰਗਵਾਇਆ ਸੀ। ਉਨ੍ਹਾਂ ਕਿਹਾ ਕਿ ਮੋਟਰਸਾਈਕਲ ਦੇ ਦਸਤਾਵੇਜ ਚੈੱਕ ਕਰਨ ’ਤੇ ਹੀ ਉਸਦੇ ਅਸਲੀ ਮਾਲਕ ਦਾ ਪਤਾ ਲੱਗ ਸਕੇਗਾ। ਦੋਸ਼ੀ ਨੂੰ ਅੱਜ ਪੁੱਛ-ਗਿੱਛ ਦੇ ਬਾਅਦ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਸਦਾ ਇਕ ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ।
ਸ਼ਹਿਰ ’ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ
NEXT STORY