ਸ੍ਰੀ ਮੁਕਤਸਰ ਸਾਹਿਬ, (ਪਵਨ ਤਨੇਜਾ, ਖ਼ੁਰਾਣਾ,ਜੁਨੇਜਾ,ਕਾਠਪਾਲ)- ਜ਼ਿਲੇ ਦੇ ਪਿੰਡ ਥੇਹੜੀ ਵਿਖੇ ਸਥਿਤ ਕੋਵਿਡ-19 ਸੈਂਟਰ ਵਿਖੇ ਇਲਾਜ ਅਧੀਨ ਕੋਰੋਨਾ ਦੇ ਮਰੀਜ਼ਾਂ ’ਚੋਂ ਅੱਜ 32 ਮਰੀਜ਼ਾਂ ਨੂੰ ਸੂਬਾ ਸਰਕਾਰ ਦੇ ‘ਮਿਸ਼ਨ ਫਤਹਿ’ ਤਹਿਤ ਛੁੱਟੀ ਦੇ ਦਿੱਤੀ ਗਈ ਹੈ। ਇੰਨ੍ਹਾਂ ਮਰੀਜ਼ਾਂ ਨੂੰ ਹਸਪਤਾਲ ਸਟਾਫ ਵਲੋਂ ਗੁਲਦਸਤੇ ਭੇਟ ਕਰਦਿਆਂ ਖੁਸ਼ੀ-ਖੁਸ਼ੀ ਉਨ੍ਹਾਂ ਨੂੰ ਘਰਾਂ ਲਈ ਰਵਾਨਾ ਕੀਤਾ ਗਿਆ, ਜੋਕਿ ਹੁਣ ਆਪਣੇ ਘਰ ਅੰਦਰ ਹੀ ਇਕਾਂਤਵਾਸ ਨਿਯਮ ਦੀ ਪਾਲਣਾ ਕਰਨਗੇ। ਇਹ ਜਾਣਕਾਰੀ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੋਵਿਡ-19 ਤਹਿਤ ਦਾਖਲ ਮਰੀਜ਼ਾਂ ’ਚੋਂ ਅੱਜ 32 ਮਰੀਜ਼ਾਂ ਦੀ ‘ਮਿਸ਼ਨ ਫਤਹਿ’ ਤਹਿਤ ਘਰ ਵਾਪਸੀ ਕੀਤੀ ਗਈ ਹੈ, ਜਦੋਂਕਿ ਹੁਣ 14 ਕੇਸ ਐਕਟਿਵ ਬਚੇ ਹਨ। ਸਿਵਲ ਸਰਜਨ ਨੇ ਦੱਸਿਆ ਕਿ ਘਰਾਂ ਨੂੰ ਜਾਣ ਵਾਲੇ ਮਰੀਜ਼ਾਂ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਹਸਪਤਾਲ ਦੇ ਪ੍ਰਬੰਧਾਂ ’ਤੇ ਸੰਤੁਸ਼ਟੀ ਜ਼ਾਹਿਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 113 ਮਰੀਜ਼ਾਂ ਨੂੰ ਇਲਾਜ ਉਪਰੰਤ ਠੀਕ ਕਰ ਕੇ ਭੇਜਿਆ ਜਾ ਚੁੱਕਿਆ ਹੈ। ਉੱਥੇ ਹੀ ਜ਼ਿਲੇ ਅੰਦਰ ਕੋਰੋਨਾ ਦੀ ਮੌਜੂਦਾ ਸਥਿਤੀ ਦੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲੇ ਭਰ ਅੰਦਰੋਂ ਕੋਵਿਡ-19 ਤਹਿਤ ਜਾਂਚ ਲਈ ਭੇਜੇ ਗਏ ਸੈਂਪਲਾਂ ’ਚੋਂ ਅੱਜ 237 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 522 ਸੈਂਪਲ ਬਕਾਇਆ ਹਨ। ਅੱਜ ਜ਼ਿਲੇ ਭਰ ਅੰਦਰੋਂ 177 ਨਵੇਂ ਸੈਂਪਲ ਇਕੱਤਰ ਕਰ ਕੇ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ 32 ਮਰੀਜ਼ਾਂ ਨੂੰ ਘਰ ਭੇਜਣ ਤੋਂ ਬਾਅਦ ਜ਼ਿਲੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ 14 ਰਹਿ ਗਈ ਹੈ, ਜਦੋਂਕਿ ਜ਼ਿਲੇ ਅੰਦਰ ਪਾਜ਼ੇਟਿਵ ਕੇਸਾਂ ਦੀ ਗਿਣਤੀ 127 ਹੈ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲੇ ਭਰ ਅੰਦਰੋਂ ਹੁਣ ਤੱਕ ਕੁੱਲ 9048 ਵਿਅਕਤੀਆਂ ਦੀ ਸੈਂਪਲਿੰਗ ਹੋ ਚੁੱਕੀ ਹੈ, ਜਿਸ ’ਚੋਂ 8399 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਜਿਲ੍ਹਾ ਫਾਜ਼ਿਲਕਾ 'ਚ 4 ਮਾਮਲੇ ਪਾਜ਼ੇਟਿਵ, ਇਕ ਮਰੀਜ਼ ਨੇ ਦਿੱਤੀ ਕੋਰੋਨਾ ਨੂੰ ਮਾਤ
NEXT STORY