ਧਰਮਕੋਟ (ਮੋਗਾ) (ਕਸ਼ਿਸ਼) : ਮੋਗਾ ਦੇ ਕਸਬਾ ਧਰਮਕੋਟ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ 34 ਸਾਲਾ ਮਹਿਲਾ ਜਿਓਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕਾ ਇੱਕ ਬੱਚੇ ਦੀ ਮਾਂ ਸੀ ਅਤੇ ਦੱਸਿਆ ਜਾ ਰਿਹਾ ਹੈ ਕਿ ਉਹ ਹੈਂਡੀਕੈਪਡ (ਅਪਾਹਜ) ਸੀ।
ਪੇਕੇ ਪਰਿਵਾਰ ਦੇ ਗੰਭੀਰ ਇਲਜ਼ਾਮ
ਮ੍ਰਿਤਕਾ ਦੇ ਭਰਾ ਅਤੇ ਪੇਕੇ ਪਰਿਵਾਰ ਨੇ ਸਹੁਰੇ ਪੱਖ 'ਤੇ ਉਸ ਦੀ ਭੈਣ ਨੂੰ ਮੌਤ ਦੇ ਘਾਟ ਉਤਾਰਨ ਦੇ ਸਿੱਧੇ ਇਲਜ਼ਾਮ ਲਗਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਸਹੁਰਾ ਪਰਿਵਾਰ ਲਗਾਤਾਰ ਦਾਜ ਦੀ ਮੰਗ ਕਰ ਰਿਹਾ ਸੀ। ਜਿਓਤੀ ਦਾ ਪਤੀ ਵਿਦੇਸ਼ ਜਾਣ ਲਈ 9 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ।
ਜਿਓਤੀ ਨੂੰ ਉਸ ਦੇ ਸਹੁਰੇ ਪਰਿਵਾਰ ਵੱਲੋਂ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ ਸੀ, ਪਰ ਉੱਥੇ ਮੌਜੂਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਗਿਆ ਹੈ ਅਤੇ ਦੇਹ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਪੁਲਸ ਮੁਤਾਬਕ ਪੇਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹਲਵਾਰਾ ਹਵਾਈ ਅੱਡੇ ਦੇ ਵਰਚੁਅਲ ਉਦਘਾਟਨ ਲਈ ਤਿਆਰੀਆਂ ਜ਼ੋਰਾਂ ‘ਤੇ, DC ਨੇ ਲਿਆ ਜਾਇਜ਼ਾ
NEXT STORY