ਜਲਾਲਾਬਾਦ (ਬੰਟੀ ਦਹੂਜਾ)-ਥਾਣਾ ਵੈਰੋਕੇ ਪੁਲਸ ਨੇ 3500 ਲੀਟਰ ਲਾਹਣ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ ਪਰ 3 ਵਿਅਕਤੀ ਭੱਜਣ ਵਿੱਚ ਕਾਮਯਾਬ ਹੋ ਗਏ। ਜਾਂਚ ਅਧਿਕਾਰੀ ਐੱਸ. ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁੱਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਬਲਜਿੰਦਰ ਸਿੰਘ ਉਰਫ਼ ਬਿੱਟੂ ਪੁੱਤਰ ਖੁਸ਼ਹਾਲ ਸਿੰਘ ਵਾਸੀ ਚੱਕ ਬਲੋਚਾ ਉਰਫ਼ ਮਹਾਲਮ ਆਪਣੇ ਦੋ ਰਿਸ਼ਤੇਦਾਰਾਂ ਨਾਲ ਰਲ ਕੇ ਨਾਜਾਇਜ਼ ਸ਼ਰਾਬ ਕਸ਼ੀਦ ਕਰਨ ਦਾ ਆਦੀ ਹੈ। ਜੋ ਅੱਜ ਵੀ ਆਪਣੇ ਘਰ ਅੰਦਰ ਨਾਜਾਇਜ਼ ਸ਼ਰਾਬ ਕਸ਼ੀਦ ਕਰ ਰਿਹਾ ਹੈ। ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਰੰਗੇ ਹੱਥੀ ਕਾਬੂ ਆ ਸਕਦੇ ਹਨ। ਜਿਸ 'ਤੇ ਪੁਲਸ ਨੇ ਰੇਡ ਕੀਤੀ ਪਰ ਉਹ ਤਿੰਨੇ ਫਰਾਰ ਹੋ ਗਏ ਜਿਨਾਂ ਦੇ ਘਰੋਂ 3500 ਲੀਟਰ ਲਾਣ ਬਰਾਮਦ ਹੋਏ ਪੁਲਸ ਵੱਲੋਂ ਤਿੰਨਾਂ ਵਿਅਕਤੀਆਂ 'ਤੇ ਧਾਰਾ 61/1/14 ਆਬਕਾਰੀ ਐਕਟ ਦੇ ਅਧੀਨ ਪਰਚਾ ਦਰਜ ਕਰ ਲਿਆ ਗਿਆ ਹੈ।
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਨੌਜਵਾਨ ਦਾ ਬੇਰਹਿਮੀ ਨਾਲ ਕਤਲ
NEXT STORY