ਮੋਗਾ (ਆਜ਼ਾਦ)-ਜ਼ਿਲਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਮੋਗਾ ਪੁਲਸ ਨੇ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 4 ਨੂੰ ਕਾਬੂ ਕੀਤਾ, ਜਦਕਿ ਨਾਮਜ਼ਦ ਕੀਤੇ ਗਏ ਤਿੰਨ ਕਥਿਤ ਮੁਲਜ਼ਮ ਪੁਲਸ ਦੇ ਕਾਬੂ ਨਹੀਂ ਆ ਸਕੇ। ਉਨ੍ਹਾਂ ਦੱਸਿਆ ਕਿ ਜਦੋਂ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫਸਰ ਇੰਸਪੈਕਟਰ ਜਤਿੰਦਰ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਗੁਰਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸੀ ਤਾਂ ਪੁਲਸ ਨੇ ਜਤਿਨਦੀਪ ਸਿੰਘ ਉਰਫ ਨਿੱਕਾ ਅਤੇ ਬੋਬੀ ਦੋਨੋਂ ਨਿਵਾਸੀ ਪਿੰਡ ਲੁਹਾਰਾ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਬਾਅਦ ਉਨ੍ਹਾਂ ਕੋਲੋਂ ਕੀਤੀ ਗਈ ਪੁੱਛ-ਗਿੱਛ ਦੌਰਾਨ ਉਕਤ ਮਾਮਲੇ ਵਿਚ ਕਰਨ ਪ੍ਰਤਾਪ ਸਿੰਘ ਪਿੰਡ ਆਂਡਲੂ, ਤਨਵੀਰ ਸਿੰਘ ਅਤੇ ਰੀਤਾਸੂ ਦੂਬੇ ਦੋਨੋਂ ਨਿਵਾਸੀ ਪਿੰਡ ਲੁਹਾਰਾ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਦੀ ਗ੍ਰਿਫਤਾਰੀ ਬਾਕੀ ਹੈ।
ਇਹ ਵੀ ਪੜ੍ਹੋ- ਪੰਜਾਬ: ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮਰਦੇ-ਮਰਦੇ ਨੇ ਵੀਡੀਓ ਬਣਾ ਕਰ'ਤੇ ਵੱਡੇ ਖੁਲਾਸੇ
ਥਾਣਾ ਧਰਮਕੋਟ ਦੇ ਮੁੱਖ ਅਫਸਰ ਇੰਸਪੈਕਟਰ ਲਛਮਣ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦਾਣਾ ਮੰਡੀ ਪਿੰਡ ਕਾਵਾਂ ਕੋਲ ਗੁਪਤ ਸੂਚਨਾਂ ਦੇ ਆਧਾਰ ’ਤੇ ਮਲਕੀਤ ਸਿੰਘ ਉਰਫ ਕੀਤੂ ਨਿਵਾਸੀ ਪਿੰਡ ਠੂਠਗੜ੍ਹ ਨੂੰ ਕਾਬੂ ਕਰ ਕੇ ਉਸ ਕੋਲੋਂ 70 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਥਾਣਾ ਸਿਟੀ ਮੋਗਾ ਦੇ ਮੁੱਖ ਅਫਸਰ ਇੰਸਪੈਕਟਰ ਵਰੁਣ ਕੁਮਾਰ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਐੱਮ. ਪੀ. ਬਸਤੀ ਲੰਡੇਕੇ ਕੋਲ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਹਰਦੀਪ ਸਿੰਘ ਉਰਫ ਟੂਲੀ ਨਿਵਾਸੀ ਦੁੱਨੇਕੇ ਨੂੰ ਕਾਬੂ ਕਰਕੇ ਉਸ ਕੋਲੋਂ 105 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਸਾਰੇ ਕਥਿਤ ਮੁਲਜਮਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਨੂੰ ਪੁੱਛ-ਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ ਗ੍ਰਿਫਤਾਰ, ਹੋ ਸਕਦੇ ਵੱਡੇ ਖੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸਕੂਲ ਜਾਣ ਤੋਂ ਬਚਣ ਲਈ ਰਿਸ਼ਤੇਦਾਰਾਂ ਦੇ ਜਾ ਰਹੀ ਕੁੜੀ ਭੁੱਲੀ ਰਾਹ, ਟੈਂਪੂ ਚਾਲਕ ਨੇ ਲੁੱਟੀ ਆਬਰੂ
NEXT STORY