ਸੰਗਰੂਰ,(ਵਿਵੇਕ ਸਿੰਧਵਾਨੀ, ਰਵੀ)- ਜ਼ਿਲਾ ਸੰਗਰੂਰ ਪੁਲਸ ਨੇ ਵੱਖ-ਵੱਖ ਕੇਸਾਂ ’ਚ ਨਸ਼ੇ ਵਾਲੇ ਪਦਾਰਥ ਬਰਾਮਦ ਕਰਦਿਆਂ ਇਕ ਔਰਤ ਸਣੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਦੋਂਕਿ ਦੋ ਵਿਅਕਤੀਆਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਸੰਗਰੂਰ ਡਾ. ਸੰਦੀਪ ਗਰਗ ਨੇ ਦੱਸਿਆ ਕਿ ਥਾਣਾ ਸਦਰ ਅਹਿਮਦਗਡ਼੍ਹ ਦੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਸੁਰਿੰਦਰ ਸਿੰਘ ਵਾਸੀ ਕੰਗਣਵਾਲ ਨਸ਼ੇ ਵਾਲੀਆਂ ਗੋਲੀਆਂ ਵੇਚਣ ਦਾ ਆਦਿ ਹੈ ਜੋ ਬੰਤੀ ਵਾਸੀ ਕੰਗਣਵਾਲ ਤੋਂ ਨਸ਼ੇ ਵਾਲੀਆਂ ਗੋਲੀਆਂ ਲੈ ਕੇ ਆਇਆ ਹੈ। ਉਕਤ ਸੂਚਨਾ ਦੇ ਆਧਾਰ ’ਤੇ ਸਹਾਇਕ ਥਾਣੇਦਾਰ ਗੌਰਖ ਨਾਥ ਨੇ ਪੁਲਸ ਪਾਰਟੀ ਸਮੇਤ ਰੇਡ ਕਰਦਿਆਂ ਦੋਸ਼ੀ ਸੁਰਿੰਦਰ ਸਿੰਘ ਉਕਤ ਨੂੰ ਨਸ਼ੇ ਵਾਲੀਆਂ 300 ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਜਦਕਿ ਦੋਸ਼ੀ ਬੰਤੀ ਉਕਤ ਦੀ ਗ੍ਰਿਫਤਾਰੀ ਅਜੇ ਬਾਕੀ ਹੈ।
ਇਸੇ ਤਰ੍ਹਾਂ ਨਾਲ ਥਾਣਾ ਲੌਂਗੋਵਾਲ ਦੇ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਮੁਖਬਰ ਖਾਸ ਦੀ ਇਤਲਾਹ ’ਤੇ ਪਿੰਡ ਬੁੱਗਰਾਂ ਵਿਖੇ ਦੋਸ਼ੀ ਜਸਵੀਰ ਸਿੰਘ ਵਾਸੀ ਬੁੱਗਰਾਂ ਨੂੰ 42 ਬੋਤਲਾਂ ਹਰਿਆਣਾ ਸ਼ਰਾਬ ਸਣੇ ਗ੍ਰਿਫਤਾਰ ਕੀਤਾ।
ਇਕ ਹੋਰ ਮਾਮਲੇ ’ਚ ਐਂਟੀ ਨਾਰਕੋਟਿਕ ਸੈੱਲ ਸੰਗਰੂਰ ਦੇ ਸਹਾਇਕ ਥਾਣੇਦਾਰ ਹਰਦੀਪ ਸਿੰਘ ਨੇ ਪੁਲਸ ਪਾਰਟੀ ਸਮੇਤ ਨਵਾਂ ਬੱਸ ਸਟੈਂਡ ਚੀਮਾ ਤੋਂ ਮਿਲੀ ਮੁਖਬਰ ਦੀ ਸੂਚਨਾ ਦੇ ਆਧਾਰ ’ਤੇ ਰੇਡ ਕਰਦਿਆਂ ਦੋਸ਼ਣ ਮਨਜੀਤ ਕੌਰ ਵਾਸੀ ਭੀਖੀ ਨੂੰ ਨਸ਼ੇ ਵਾਲੀਆਂ 30 ਸ਼ੀਸ਼ੀਆਂ ਅਤੇ 2260 ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫਤਾਰ ਕੀਤਾ।
ਇਸੇ ਤਰ੍ਹਾਂ ਨਾਲ ਥਾਣਾ ਦਿਡ਼੍ਹਬਾ ਦੇ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਦੋਸ਼ੀ ਲਖਵਿੰਦਰ ਸਿੰਘ ਵਾਸੀ ਦਿਡ਼੍ਹਬਾ ਤੋਂ 24 ਬੋਤਲਾਂ ਸ਼ਰਾਬ ਬਰਾਮਦ ਕੀਤੀ ਜਦੋਂਕਿ ਦੋਸ਼ੀ ਉਕਤ ਦੀ ਗ੍ਰਿਫਤਾਰੀ ਅਜੇ ਬਾਕੀ ਹੈ।
ਇਸੇ ਤਰ੍ਹਾਂ ਨਾਲ ਥਾਣਾ ਮੂਨਕ ਦੇ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਮੁਖਬਰ ਖਾਸ ਦੀ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕਰਦਿਆਂ ਦੋਸ਼ੀ ਮੁਰਸਲੀਨ ਵਾਸੀ ਬੁੱਗਰਾਂ (ਯੂ.ਪੀ) ਹਾਲ ਆਬਾਦ ਮੂਨਕ ਨੂੰ 800 ਗ੍ਰਾਮ ਭੁੱਕੀ ਚੂਰਾ ਪੋਸਤ ਅਤੇ ਨਸ਼ੇ ਵਾਲੀਆਂ 170 ਗੋਲੀਆਂ ਸਣੇ ਗ੍ਰਿਫਤਾਰ ਕੀਤਾ।
ਕਾਰ ਦੀ ਲਪੇਟ 'ਚ ਆਉਣ ਕਾਰਨ 11 ਸਾਲਾ ਮਾਸੂਮ ਦੀ ਮੌਤ
NEXT STORY