ਫਰੀਦਕੋਟ (ਰਾਜਨ)-ਕੇਂਦਰੀ ਜੇਲ੍ਹ ਫਰੀਦਕੋਟ ’ਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੀਤੀ ਗਈ ਬੈਰਕਾਂ ਦੀ ਤਲਾਸ਼ੀ ਦੌਰਾਨ 5 ਹਵਾਲਾਤੀਆਂ ਅਤੇ ਇਕ ਕੈਦੀ ਕੋਲੋਂ 4 ਮੋਬਾਇਲ ਅਤੇ 1 ਸਿਮ ਕਾਰਡ ਬਰਾਮਦ ਹੋਣ ’ਤੇ ਪੁਲਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਜੇਲ੍ਹ ਅੰਦਰ ਸਹਾਇਕ ਸੁਪਰਡੈਂਟ ਵੀਰਪਾਲ ਸਿੰਘ ਦੀ ਅਗਵਾਈ ਹੇਠ ਜੇਲ੍ਹ ਗਾਰਦ ਦੀ ਟੀਮ ਵੱਲੋਂ ਅਚਾਨਕ ਚੈਕਿੰਗ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਬੈਰਕਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ, ਜਿਸ ਦੌਰਾਨ ਹਵਾਲਾਤੀਆਂ ਕੋਲੋਂ ਗੈਰ-ਕਾਨੂੰਨੀ ਤੌਰ ’ਤੇ ਵਰਤੇ ਜਾ ਰਹੇ 4 ਮੋਬਾਇਲ ਅਤੇ 1 ਸਿਮ ਕਾਰਡ ਬਰਾਮਦ ਕੀਤਾ ਗਿਆ।
ਇਹ ਵੀ ਪੜ੍ਹੋ: Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ ਤੇ ਛੋਟੇ ਕਾਰੋਬਾਰ ਚਲਾਉਣ ਵਾਲੇ ਹੁਣ...
ਇਸ ਸਬੰਧੀ ਜੇਲ੍ਹ ਪ੍ਰਸ਼ਾਸਨ ਵੱਲੋਂ ਤੁਰੰਤ ਪੱਤਰ ਰਾਹੀਂ ਥਾਣਾ ਸਿਟੀ ਕੋਤਵਾਲੀ ਫਰੀਦਕੋਟ ਦੀ ਪੁਲਸ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਸਹਾਇਕ ਥਾਣੇਦਾਰ ਗੁਰਪਾਲ ਸਿੰਘ ਵੱਲੋਂ ਕਾਰਵਾਈ ਕਰਦਿਆਂ ਹਵਾਲਾਤੀ ਬਿੱਟੂ ਸਿੰਘ (ਜ਼ਿਲ੍ਹਾ ਫਿਰੋਜ਼ਪੁਰ), ਨਿਸ਼ਾਨ ਸਿੰਘ (ਜ਼ਿਲ੍ਹਾ ਮੋਗਾ), ਰੋਹਿਤ (ਚਰਚ ਰੋਡ, ਗਵਾਲ ਮੰਡੀ ਫਿਰੋਜ਼ਪੁਰ), ਬਿੰਦੂ ਕੁਮਾਰ (ਜ਼ਿਲ੍ਹਾ ਫਾਜ਼ਿਲਕਾ), ਅਰਸ਼ਦੀਪ ਸਿੰਘ (ਜ਼ਿਲ੍ਹਾ ਮੋਗਾ) ਅਤੇ ਕੈਦੀ ਜੁਗਰਾਜ ਸਿੰਘ (ਜ਼ਿਲ੍ਹਾ ਮਾਨਸਾ) ਨੂੰ ਨਾਮਜ਼ਦ ਕਰਕੇ ਉਨ੍ਹਾਂ ਖ਼ਿਲਾਫ਼ ਜੇਲ੍ਹ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ’ਚ ਜੇਲ ਅੰਦਰਲੀ ਸੁਰੱਖਿਆ ਵਿਵਸਥਾ ਅਤੇ ਕਰਮਚਾਰੀਆਂ ਦੀ ਭੂਮਿਕਾ ਨੂੰ ਧਿਆਨ ’ਚ ਰੱਖਦਿਆਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਅਜੀਬੋ-ਗ਼ਰੀਬ ਮਾਮਲਾ! ਪਹਿਲਾਂ ਘਰ 'ਚ ਵੜੇ ਚੋਰ, ਬਣਾਇਆ ਚਿਕਨ, ਪੀਤੀ ਚਾਹ ਦੋ ਦਿਨ ਰਹਿਣ ਮਗਰੋਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਹੁਰਿਆਂ ਨੇ ਨੂੰਹ 'ਤੇ ਢਾਹਿਆ ਤਸ਼ੱਦਦ ! ਇਸਤਰੀ ਧਨ ਚੋਰੀ ਕਰ ਘਰ ਨੂੰ ਲਾ'ਤਾ ਤਾਲਾ
NEXT STORY