ਅਬੋਹਰ (ਜ. ਬ.)–ਸਿਟੀ ਥਾਣਾ ਨੰਬਰ 2 ਦੀ ਪੁਲਸ ਨੇ ਜੂਆ ਖੇਡਣ ਦੇ ਦੋਸ਼ ’ਚ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਹੌਲਦਾਰ ਜਗਦੇਵ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਮਹਾਰਾਣਾ ਪ੍ਰਤਾਪ ਚੌਕ ਨੇੜੇ ਮੌਜੂਦ ਸੀ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਜਸਪਾਲ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਕੋਠੀ ਫੈਜ਼ ਗਲੀ ਨੰਬਰ 2, ਵਿਕਾਸ ਕੁਮਾਰ ਪੁੱਤਰ ਸਤੀਸ਼ ਕੁਮਾਰ ਵਾਸੀ ਗਲੀ ਨੰਬਰ 6 ਛੋਟੀ ਪੌੜੀ ਨਵੀਂ ਆਬਾਦੀ, ਰਾਜੇਸ਼ ਕੁਮਾਰ ਪੁੱਤਰ ਮੁੰਨਾ ਲਾਲ ਵਾਸੀ ਕੋਠੀ ਫੈਜ਼ ਗਲੀ ਨੰਬਰ 1 ਅਤੇ ਕੁਲਦੀਪ ਕੁਮਾਰ ਪੁੱਤਰ ਸੋਹਣ ਲਾਲ ਵਾਸੀ ਗਲੀ ਨੰਬਰ 2 ਜਸਵੰਤ ਨਗਰ ਤਾਸ਼ ’ਤੇ ਪੈਸੇ ਲਗਾ ਕੇ ਜੂਆ ਖੇਡਣ ਦੇ ਆਦੀ ਹਨ ਅਤੇ ਉਹ ਅਜੇ ਵੀ ਜੇ. ਪੀ. ਪਾਰਕ ਦੇ ਪਿੱਛੇ ਜੂਆ ਖੇਡ ਰਹੇ ਹਨ। ਪੁਲਸ ਨੇ ਉਸ ਜਗ੍ਹਾਂ ’ਤੇ ਛਾਪਾ ਮਾਰਿਆ ਅਤੇ ਉਪਰੋਕਤ ਵਿਅਕਤੀਆਂ ਨੂੰ 1110 ਰੁਪਏ ਦੀ ਨਕਦੀ ਸਮੇਤ ਗ੍ਰਿਫ਼ਤਾਰ ਕੀਤਾ ਅਤੇ ਪੁਲਸ ਨੇ ਸਾਰਿਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਕੁੜੀ ਪਿੱਛੇ ਰੁਲਿਆ ਮਾਪਿਆਂ ਦਾ ਜਵਾਨ ਪੁੱਤ, ਮੰਮੀ I Am Sorry...ਲਿਖ ਕੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਸਮੇਂ ਮੁਤਾਬਕ ਖੁੱਲ੍ਹਣਗੇ ਸਕੂਲ
NEXT STORY