ਕੋਟਕਪੂਰਾ (ਨਰਿੰਦਰ ਬੈੜ੍ਹ)-ਜ਼ਿਲ੍ਹਾ ਪੁਲਸ ਮੁਖੀ ਗੁਰਬੰਸ ਸਿੰਘ ਬੈਂਸ ਵੱਲੋਂ ਬੁਰੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀਆਂ ਹਦਾਇਤਾਂ 'ਤੇ ਥਾਣਾ ਸਦਰ ਪੁਲਸ ਕੋਟਕਪੂਰਾ ਵੱਲੋਂ ਨਸ਼ਿਆਂ ਦੀ ਪੂਰਤੀ ਲਈ ਇਲਾਕੇ ਅੰਦਰ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੇ ਆਦੀ ਚਾਰ ਵਿਅਕਤੀਆਂ ਨੂੰ ਮਾਰੂ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਥਾਣਾ ਸਦਰ ਪੁਲਸ ਕੋਟਕਪੂਰਾ ਦੇ ਸਹਾਇਕ ਥਾਣੇਦਾਰ ਕਰਤਾਰ ਸਿੰਘ ਸਮੇਤ ਪੁਲਸ ਪਾਰਟੀ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਗਸ਼ਤ ਦੌਰਾਨ ਨੇੜਲੇ ਪਿੰਡ ਵਾੜਾ ਦਰਾਕਾ ਦੇ ਬੱਸ ਸਟੈਂਡ 'ਤੇ ਮੌਜੂਦ ਸਨ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਨਸ਼ਾ ਕਰਨ ਦੇ ਆਦੀ ਅਤੇ ਹੋਰ ਅਪਰਾਧਕ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਕੁਝ ਵਿਅਕਤੀ ਵਾੜਾ ਦਰਾਕਾ ਤੋਂ ਵਾਂਦਰ ਜਟਾਣਾ ਲਿੰਕ ਰੋਡ 'ਤੇ ਰੇਲਵੇ ਸਟੇਸ਼ਨ ਨੇੜਲੇ ਝਾੜੀਆਂ 'ਚ ਲੁਕ-ਛਿਪ ਕੇ ਰਾਹਗੀਰਾਂ ਤੋਂ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ ਅਤੇ ਜੇਕਰ ਹੁਣੇ ਕਾਰਵਾਈ ਕੀਤੀ ਜਾਵੇ ਤਾਂ ਉਕਤ ਵਿਅਕਤੀਆਂ ਨੂੰ ਮਾਰੂ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ: ਪੰਜਾਬ: ਮੁੰਡੇ ਨੂੰ ਮਰਿਆ ਸਮਝ ਪਰਿਵਾਰ ਨੇ ਕਰ 'ਤਾ ਸਸਕਾਰ, ਭੋਗ ਮਗਰੋਂ ਨਿਕਲਿਆ ਜਿਊਂਦਾ
ਮਿਲੀ ਸੂਚਨਾ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਕਰਤਾਰ ਸਿੰਘ ਵੱਲੋਂ ਪੁਲਸ ਪਾਰਟੀ ਦੀ ਮਦਦ ਨਾਲ ਉਕਤ ਸਥਾਨ 'ਤੇ ਕੀਤੀ ਗਈ ਕਾਰਵਾਈ ਦੌਰਾਨ ਉਥੋਂ ਚਾਰ ਵਿਅਕਤੀਆਂ ਰਾਜਵਿੰਦਰ ਸਿੰਘ ਵਾਸੀ ਪਿੰਡ ਹਰੀਨੌ, ਜਗਦੀਪ ਸਿੰਘ ਵਾਸੀ ਪਿੰਡ ਕੋਟਸੁਖੀਆ ਅਤੇ ਗੁਰਪ੍ਰੀਤ ਸਿੰਘ ਤੇ ਮਨਦੀਪ ਸਿੰਘ ਵਾਸੀਆਨ ਪਿੰਡ ਸਿਰਸੜੀ ਨੂੰ ਇਕ ਹਾਕੀ, ਇਕ ਕਿਰਪਾਨ ਅਤੇ ਇਕ ਲੱਕੜ ਦੇ ਡੰਡੇ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ 'ਚ ਥਾਣਾ ਸਦਰ ਪੁਲਸ ਕੋਟਕਪੂਰਾ ਵਿਖੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਸਮਾਨੀ ਬਿਜਲੀ ਡਿੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਨੁਕਸਾਨਿਆ ਗਿਆ
NEXT STORY