ਲੌਂਗੋਵਾਲ (ਵਸ਼ਿਸ਼ਟ,ਵਿਜੇ)- ਨਸ਼ਾ ਤਸਕਰਾਂ ਖਿਲਾਫ਼ ਔਰਤਾਂ ਵੱਲੋਂ ਇੱਥੇ ਦਿੱਤੇ ਜਾ ਰਹੇ ਧਰਨੇ ਤੋਂ ਬਾਅਦ ਹਰਕਤ ਵਿਚ ਆਉਂਦਿਆਂ ਲੌਂਗੋਵਾਲ ਪੁਲਸ ਨੇ 4 ਕਥਿਤ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਸੁਨਾਮ ਹਰਵਿੰਦਰ ਸਿੰਘ ਖਹਿਰਾ ਅਤੇ ਥਾਣਾ ਮੁਖੀ ਇੰਸਪੈਕਟਰ ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਪਹਿਲਾਂ ਤੋਂ ਮੁਹਿੰਮ ਵਿੱਢੀ ਹੋਈ ਹੈ।
ਇਸੇ ਦੌਰਾਨ ਪੁਲਸ ਵੱਲੋਂ ਇੱਕ ਅਹਿਮ ਕਾਰਵਾਈ ਕਰਦਿਆਂ ਨਸ਼ੀਲੇ ਕੈਪਸੂਲ ਵੇਚਣ ਵਾਲੇ 4 ਲੋਕਾਂ ਨੂੰ 150 ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀ.ਐੱਸ.ਪੀ. ਨੇ ਦੱਸਿਆ ਕਿ ਪੁਲਸ ਨੂੰ ਇਤਲਾਹ ਮਿਲੀ ਸੀ ਕਿ ਹਰਦੀਪ ਸਿੰਘ ਪੁੱਤਰ ਹਾਕਮ ਸਿੰਘ, ਭੀਮ ਸਿੰਘ ਪੁੱਤਰ ਕਰਤਾਰ ਸਿੰਘ, ਜਸ਼ਨ ਪੁੱਤਰ ਜੀਤ ਸਿੰਘ, ਗੁਰਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਸੁਨਾਮੀ ਪਤੀ ਲੌਂਗੋਵਾਲ ਜੋ ਕਿ ਬਡਬਰ ਰੋਡ 'ਤੇ ਸੂਏ ਦੇ ਪੁਲ ਨੇੜੇ ਲੋਕਾਂ ਨੂੰ ਸਿਗਨੇਚਰ ਕੈਪਸੂਲ ਵੇਚਦੇ ਹਨ।
ਇਹ ਵੀ ਪੜ੍ਹੋ- ਠੱਗੀ ਦਾ ਅਨੋਖਾ ਮਾਮਲਾ ; ਮੋਟੀ ਰਕਮ ਲੈ ਕੇ ਵੀ ਨਾ ਕਰਵਾਈ ਮਕਾਨ ਦੀ ਰਜਿਸਟਰੀ, ਫ਼ਿਰ ਕੀਤਾ ਅਜਿਹਾ ਕਾਂਡ ਕਿ...
ਪੁਲਸ ਪਾਰਟੀ ਵੱਲੋਂ ਰੇਡ ਕੀਤੀ ਗਈ ਤਾਂ ਉਕਤ ਦੋਸ਼ੀਆਂ ਨੂੰ 150 ਕੈਪਸੂਲ ਸਿਗਨੇਚਰ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿਸ ਥਾਂ 'ਤੇ ਔਰਤਾਂ ਵੱਲੋਂ ਧਰਨਾ ਦਿੱਤਾ ਗਿਆ ਹੈ, ਉਸ ਇਲਾਕੇ ਵਿਚ ਨਸ਼ਾ ਤਸਕਰਾਂ 'ਤੇ ਤਿੱਖੀ ਨਜ਼ਰ ਰੱਖੀ ਜਾਵੇਗੀ ਅਤੇ ਕਿਸੇ ਤਰਾਂ ਦੇ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿੱਥੇ-ਜਿੱਥੇ ਵੀ ਨਸ਼ੇ ਵਿਕਦੇ ਹਨ ਪੁਲਸ ਦੇ ਧਿਆਨ ਵਿਚ ਲਿਆਂਦਾ ਜਾਵੇ, ਤਾਂ ਜੋ ਮਾੜੇ ਅਨਸਰਾਂ ਖਿਲਾਫ਼ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ- ਕਾਂਗਰਸ ਪਾਰਟੀ ਹੋਈ ਹੋਰ ਮਜ਼ਬੂਤ, ਸਾਬਕਾ CID ਇੰਸਪੈਕਟਰ ਤੇ ਸਮਾਜ ਸੇਵਕ ਕਾਂਗਰਸ ਪਾਰਟੀ 'ਚ ਹੋਏ ਸ਼ਾਮਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਸ਼ਟਰੀ ਬਾਲ ਪੁਰਸਕਾਰ ਲਈ 15 ਤੱਕ ਨਾਮਜ਼ਦਗੀਆਂ ਮੰਗਣ PM ਮੋਦੀ
NEXT STORY