ਖਰੜ (ਅਮਰਦੀਪ) : ਖਰੜ ਦੀ ਰਹਿਣ ਵਾਲੀ ਇੱਕ ਨਾਬਾਲਗ ਲੜਕੀ ਨਾਲ ਛੇੜਛਾੜ, ਧਮਕਾਉਣ ਤਹਿਤ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਸਿਟੀ ਦੇ ਐੱਸ.ਐੱਚ.ਓ. ਅਮਰਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ 17 ਸਾਲ 11 ਮਹੀਨੇ ਦੀ ਲੜਕੀ ਨੇ ਪੁਲਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਹ ਆਪਣੀ ਤਾਈ ਅਤੇ ਮਾਸੀ ਦੀ ਲੜਕੀ ਨਾਲ ਬੈਡਮਿੰਟਨ ਖੇਡ ਰਹੀ ਸੀ। ਖੇਡ ਦੌਰਾਨ ਸ਼ਟਲ ਉਪਰਲੀ ਮੰਜ਼ਿਲ 'ਤੇ ਸਥਿਤ ਇੱਕ ਫਲੈਟ ਦੇ ਬਾਹਰ ਜਾ ਡਿੱਗੀ। ਜਦੋਂ ਉਹ ਸ਼ਟਲ ਚੁੱਕਣ ਲਈ ਉੱਪਰ ਗਈ ਤਾਂ ਉਥੇ ਰਹਿੰਦੇ ਇੱਕ ਵਿਆਕਤੀ ਨੇ 'ਤੇ ਉਸ ਨੂੰ ਆਪਣੇ ਫਲੈਟ ਅੰਦਰ ਖਿੱਚ ਲਿਆ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਪੀੜਤਾ ਨੇ ਦੋਸ਼ ਲਗਾਇਆ ਕਿ ਵਿਰੋਧ ਕਰਨ 'ਤੇ ਮੁਲਜ਼ਮ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਇਸ ਤੋਂ ਬਾਅਦ ਉਹ ਉਥੋਂ ਨਿਕਲ ਕੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ। ਪੁਲਸ ਨੇ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਬਲਵਿੰਦਰ ਸਿੰਘ ਖ਼ਿਲਾਫ਼ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹਸਪਤਾਲ ’ਚ ਦਾਖ਼ਲ ਹਵਾਲਾਤੀ ਜੇਲ੍ਹ ਗਾਰਡਾਂ ਨੂੰ ਚਕਮਾ ਦੇ ਕੇ ਫਰਾਰ
NEXT STORY