ਮੋਗਾ, (ਆਜ਼ਾਦ)– ਐੱਸ. ਟੀ. ਐੱਫ. ਵੱਲੋਂ ਨਸ਼ੇ ਵਾਲੇ ਪਦਾਰਥਾਂ ਦੀ ਵਿਕਰੀ ਕਰਨ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਤਿੰਨ ਲਡ਼ਕਿਆਂ ਨੂੰ 41 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਗਿਆ ਹੈ, ਜਦਕਿ ਉਨ੍ਹਾਂ ਦਾ ਇਕ ਸਾਥੀ ਪੁਲਸ ਦੇ ਕਾਬੂ ਨਹੀਂ ਆ ਸਕਿਆ। ਜਾਣਕਾਰੀ ਦਿੰਦਿਆਂ ਐੱਸ. ਟੀ. ਐੱਫ. ਦੇ ਇੰਚਾਰਜ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦ ਉਹ ਆਪਣੀ ਟੀਮ ਸਮੇਤ ਜ਼ੀਰਾ ਰੋਡ ’ਤੇ ਜਾ ਰਿਹਾ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਮੋਟਰਸਾਈਕਲ ਸਵਾਰ ਕੁੱਝ ਲਡ਼ਕੇ ਇਕ ਹੇਅਰ ਕਟਿੰਗ ਦੀ ਦੁਕਾਨ ’ਚ ਬੈਠ ਕੇ ਨਸ਼ਾ ਵਿਕਰੀ ਲਈ ਗਾਹਕਾਂ ਦੀ ਉਡੀਕ ਕਰ ਰਹੇ ਹਨ, ਜੇਕਰ ਤੁਰੰਤ ਛਾਪਾਮਾਰੀ ਕੀਤੀ ਜਾਵੇ ਤਾਂ ਹੈਰੋਇਨ ਸਮੇਤ ਕਥਿਤ ਮੁਲਜ਼ਮ ਕਾਬੂ ਆ ਸਕਦੇ ਹਨ। ਉਨ੍ਹਾਂ ਦੱਸਿਆ ਕਿ ਛਾਪਾਮਾਰੀ ਕਰ ਕੇ ਗੁਰਦੀਪ ਸਿੰਘ ਉਰਫ ਨੀਟਾ ਨਿਵਾਸੀ ਖੋਸਾ ਪਾਂਡੋ, ਮਨਦੀਪ ਸਿੰਘ ਉਰਫ ਮੈਡੀ ਨਿਵਾਸੀ ਖੋਸਾ ਜਲਾਲ, ਸੁਖਵਿੰਦਰ ਸਿੰਘ ਉਰਫ ਸੁੱਖਾ ਨਿਵਾਸੀ ਸੋਢੀ ਨਗਰ ਜ਼ੀਰਾ ਰੋਡ ਮੋਗਾ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਕੋਲੋਂ 41 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਦਕਿ ਉਨ੍ਹਾਂ ਦਾ ਇਕ ਸਾਥੀ ਰਣਜੀਤ ਸਿੰਘ ਨਿਵਾਸੀ ਪਿੰਡ ਚੁੱਘਾ ਕਲਾਂ ਪੁਲਸ ਦੇ ਕਾਬੂ ਨਹੀਂ ਆ ਸਕਿਆ। ਕਥਿਤ ਚਾਰੇ ਮੁਲਜ਼ਮਾਂ ਖਿਲਾਫ ਥਾਣਾ ਸਿਟੀ ਮੋਗਾ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਨੈਗੇਟਿਵ ਆਈ ਬਰਨਾਲਾ 'ਚ ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਰਿਪੋਰਟ
NEXT STORY