ਮਾਨਸਾ, (ਜੱਸਲ)- ਪਿੰਡ ਸਮਾਓਂ ਵਿਖੇ ਸਹੁਰਿਅਾਂ ਵੱਲੋਂ ਕੁੱਟ-ਮਾਰ ਦਾ ਸ਼ਿਕਾਰ ਹੋਏ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਪੁਲਸ ਨੇ 5 ਵਿਅਕਤੀਆਂ ਨੂੰ ਨਾਮਜ਼ਦ ਕਰਨ ਤੋਂ ਇਲਾਵਾ ਪੰਜ ਹੋਰ ਨਾਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਜਾਰੀ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਬੀਤੇ ਦਿਨੀਂ ਪਿੰਡ ਸਮਾਓਂ ਵਿਖੇ ਪਰਿਵਾਰਕ ਝਗਡ਼ੇ ਨੂੰ ਲੈ ਕੇ ਅਜੈਬ ਸਿੰਘ ਦੀ ਉਸ ਦੇ ਸਹੁਰਿਆਂ ਵੱਲੋਂ ਕੁੱਟ-ਮਾਰ ਕਰ ਦਿੱਤੀ ਗਈ, ਜਿਸ ਦੌਰਾਨ ਜ਼ਖ਼ਮੀ ਹੋਏ ਅਜੈਬ ਸਿੰਘ ਨੂੰ ਸਿਵਲ ਹਸਪਤਾਲ ਦਾਖਲ ਕਰਵਾਉਣਾ ਪਿਆ। ਇਸ ਸਬੰਧੀ ਥਾਣਾ ਭੀਖੀ ਪੁਲਸ ਨੇ ਅਜੈਬ ਸਿੰਘ ਦੀ ਸ਼ਿਕਾਇਤ ’ਤੇ ਜੰਗ ਸਿੰਘ, ਗੁਰਪ੍ਰੀਤ ਸਿੰਘ, ਜੰਗੀ ਸਿੰਘ ਵਾਸੀਆਨ ਪਿੰਡ ਫਲੇਡ਼ਾ, ਜ਼ਿਲਾ ਸੰਗਰੂਰ, ਗੁਰਚਰਨ ਸਿੰਘ ਅਤੇ ਜਸਵੀਰ ਸਿੰਘ ਵਾਸੀਆਨ ਪਿੰਡ ਬੋਡ਼ਾਵਾਲ ਤੋਂ ਇਲਾਵਾ 5 ਹੋਰ ਨਾਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਆਰੰਭ ਦਿੱਤੀ ਹੈ।
ਟਰਾਲਾ ਚਾਲਕ ਖਿਲਾਫ਼ ਮਾਮਲਾ ਦਰਜ
ਸਡ਼ਕ ਹਾਦਸੇ ’ਚ ਹੋਈ ਇਕ ਵਿਅਕਤੀ ਦੀ ਮੌਤ ਸਬੰਧੀ ਥਾਣਾ ਸਦਰ ਮਾਨਸਾ ਦੀ ਪੁਲਸ ਨੇ ਟਰਾਲਾ ਚਾਲਕ ਦੇ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਨੰਦਗਡ਼੍ਹ ਵਾਸੀ ਬਲਵਿੰਦਰ ਸਿੰਘ ਪਿੰਡ ਫਤਿਹਗਡ਼੍ਹ ਨੌਬਾਦ ਤੋਂ ਮੋਟਰਸਾਈਕਲ ’ਤੇ ਆਪਣੇ ਪਿੰਡ ਆ ਰਿਹਾ ਸੀ ਕਿ ਰਸਤੇ ’ਚ ਉਸ ਦਾ ਮੋਟਰਸਾਈਕਲ ਸਡ਼ਕ ਵਿਚਕਾਰ ਖਡ਼੍ਹੇ ਟਰਾਲੇ ਨਾਲ ਟਕਰਾ ਗਿਆ, ਜਿਸ ਦੌਰਾਨ ਉਸ ਦੀ ਮੌਤ ਹੋ ਗਈ।
ਇਸ ਸਬੰਧੀ ਮ੍ਰਿਤਕ ਦੇ ਭਰਾ ਗੁਰਦੀਪ ਸਿੰਘ ਦੀ ਸ਼ਿਕਾਇਤ ’ਤੇ ਪੁਲਸ ਨੇ ਟਰਾਲਾ ਚਾਲਕ ਜਗਦੀਸ਼ ਪੁੱਤਰ ਸ਼੍ਰੀਰਾਮ ਵਾਸੀ ਪਿੰਡ ਰਾਏ ਸਿੰਘ ਨਗਰ, ਜ਼ਿਲਾ ਸ਼੍ਰੀਗੰਗਾਨਗਰ (ਰਾਜਸਥਾਨ) ਦੇ ਵਿਰੁੱਧ ਧਾਰਾ 304ਏ ਦੇ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕਿਸਾਨਾਂ ਨੇ ਬਿਜਲੀ ਗਰਿੱਡ ਅੱਗੇ ਦਿੱਤਾ ਧਰਨਾ
NEXT STORY