ਪਟਿਆਲਾ, (ਬਲਜਿੰਦਰ)- ਥਾਣਾ ਬਖਸ਼ੀਵਾਲ ਦੀ ਪੁਲਸ ਨੇ ਕੁੱਟ-ਮਾਰ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵਿਚ 5 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਵਿਚ ਸੰਨੀ ਪੁੱਤਰ ਰਾਜਿੰਦਰ ਕੁਮਾਰ ਵਾਸੀ ਬਾਬੂ ਸਿੰਘ ਕਾਲੋਨੀ, ਰਵੀ ਵਾਸੀ ਦਰਸ਼ਨ ਕਾਲੋਨੀ ਅਤੇ 3 ਅਣਪਛਾਤੇ ਵਿਅਕਤੀ ਸ਼ਾਮਲ ਹਨ।
ਇਸ ਸਬੰਧੀ ਸਾਜਨ ਪੁੱਤਰ ਸ਼ੰਕਰ ਬਖਸ਼ ਵਾਸੀ ਬਾਬੂ ਸਿੰਘ ਕਾਲੋਨੀ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਕਤ ਵਿਅਕਤੀਆਂ ਨੇ 28 ਸਤੰਬਰ ਨੂੰ ਉਸ ਦੀ ਘੇਰ ਕੇ ਕੁੱਟ-ਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਹ ਝਗਡ਼ਾ ਪੁਰਾਣੀ ਤਕਰਾਰਬਾਜ਼ੀ ਕਾਰਨ ਹੋਇਆ। ਪੁਲਸ ਨੇ ਉਕਤ ਵਿਅਕਤੀਆਂ ਖਿਲਾਫ 341, 323, 506, 148, 149 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ।
®ਇਸੇ ਤਰ੍ਹਾਂ ਥਾਣਾ ਅਰਬਨ ਅਸਟੇਟ ਦੀ ਪੁਲਸ ਨੇ ਕੁੱਟ-ਮਾਰ ਕਰਨ ਦੇ ਦੋਸ਼ ਹੇਠ 1 ਦਰਜਨ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਵਿਚ ਰਮਾਲੋ, ਧਰਮਿੰਦਰ, ਬੌਬੀ, ਰਮਾਲੋ ਦੀ ਲਡ਼ਕੀ ਤੇ ਜਵਾਈ ਰਾਜੇਸ਼, ਰਾਜੀਵ, ਸੰਨੀ, ਪਾਲਾ ਅਤੇ 5-6 ਅਣਪਛਾਤੇ ਵਿਅਕਤੀ ਸ਼ਾਮਲ ਹਨ।
ਇਸ ਸਬੰਧੀ ਮਾਇਆ ਦੇਵੀ ਪਤਨੀ ਗੰਗਾ ਰਾਮ ਵਾਸੀ ਰਿਸ਼ੀ ਕਾਲੋਨੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀਆਂ ਦੇ ਉਸ ਦੀ ਘਰ ਦੇ ਬਾਹਰ ਘੇਰ ਕੇ ਕੁੱਟ-ਮਾਰ ਕੀਤੀ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਉਸ ਦੇ ਪਰਿਵਾਰ ’ਤੇ ਇੱਟਾਂ-ਰੋਡ਼ਿਆਂ ਨਾਲ ਹਮਲਾ ਵੀ ਕੀਤਾ। ਇਹ ਝਗਡ਼ਾ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ। ਪੁਲਸ ਨੇ ਉਕਤ ਵਿਅਕਤੀਆਂ ਖਿਲਾਫ 323, 341, 506 ਅਤੇ 148 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
®ਇਕ ਹੋਰ ਮਾਮਲੇ ਵਿਚ ਥਾਣਾ ਕੋਤਵਾਲੀ ਦੀ ਪੁਲਸ ਨੇ ਕੁੱਟ-ਮਾਰ ਕਰਨ ਦੇ ਦੋਸ਼ ਵਿਚ ਰਾਜੂ ਪੁੱਤਰ ਜੋਗਿੰਦਰ ਸਿੰਘ ਵਾਸੀ ਜੱਟਾਂ ਵਾਲਾ ਚੌਂਤਰਾ ਖਿਲਾਫ ਕੇਸ ਦਰਜ ਕੀਤਾ ਹੈ। ਇਸ ਸਬੰਧੀ ਸੰਜੀਵ ਕੁਮਾਰ ਪੁੱਤਰ ਪ੍ਰੇਮ ਚੰਦ ਵਾਸੀ ਜੱਟਾਂ ਵਾਲਾ ਚੌਂਤਰਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਕਤ ਵਿਅਕਤੀ ਉਸ ਦਾ ਗੁਆਂਢੀ ਹੈ, ਜਿਸ ਨੇ ਉਸ ਦੀ ਰਿਕਸ਼ੇ ਦੇ ਕਿਰਾਏ ਨੂੰ ਲੈ ਕੇ ਕੁੱਟ-ਮਾਰ ਕੀਤੀ। ਪੁਲਸ ਨੇ ਉਕਤ ਵਿਅਕਤੀ ਖਿਲਾਫ 324 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ।
ਜਾਅਲੀ ਦਸਤਾਵੇਜ਼ ਦੇ ਕੇ ਪਾਸਪੋਰਟ ਕਰਵਾਇਆ ਜਾਰੀ, ਕੇਸ ਦਰਜ
NEXT STORY