ਫ਼ਰੀਦਕੋਟ(ਜਗਦੀਸ਼)- ਜ਼ਿਲ੍ਹਾ ਪੁਲਸ ਵੱਲੋਂ ਜੇਲ੍ਹ ’ਚ ਮੋਬਾਈਲ ਬਰਾਮਦਗੀ ਮਾਮਲੇ ’ਚ 5 ਕੈਦੀਆਂ ਨੂੰ ਪ੍ਰੋਡੱਕਸ਼ਨ ਵਾਰੰਟਾਂ ’ਤੇ ਲਿਆ ਕੇ ਪੁੱਛ ਗਿੱਛ ਕੀਤੀ ਗਈ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਪੁਲਸ ਪਾਰਟੀ ਵੱਲੋਂ ਜਾਂਚ ਉਪਰੰਤ ਇਨ੍ਹਾਂ ਬੰਦੀਆਂ ਨੂੰ ਮੁੜ ਮਾਣਯੋਗ ਅਦਾਲਤ ’ਚ ਪੇਸ਼ ਕਰਨ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਲਈ ਵੱਡਾ ਅਲਰਟ, ਮੌਸਮ ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਬੀਤੀ 12 ਦਸੰਬਰ ਨੂੰ ਕੈਦੀ ਮਲਕੀਤ ਸਿੰਘ, ਕੁਲਵਿੰਦਰ ਸਿੰਘ, ਹਵਾਲਾਤੀ ਜਸ਼ਨਪ੍ਰੀਤ ਸਿੰਘ, ਕੈਦੀ ਕੁਲਵੰਤ ਸਿੰਘ ਅਤੇ ਹਵਾਲਾਤੀ ਵਿਕਰਮ ਸਿੰਘ ’ਤੇ ਮੋਬਾਈਲ ਬਰਾਮਦਗੀ ਮਾਮਲੇ ’ਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਵੀਰਪਾਲ ਸਿੰਘ ਦੀ ਸ਼ਿਕਾਇਤ ’ਤੇ ਮੁਕੱਦਮਾਂ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੂੰ ਪ੍ਰੋਡੱਕਸ਼ਨ ਵਾਰੰਟਾਂ ’ਤੇ ਲਿਆ ਕੇ ਤਫਤੀਸ਼ ਕੀਤੀ ਗਈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਨ੍ਹਾਂ ਬੰਦੀਆਂ ਕੋਲ ਮੋਬਾਈਲ ਕਿਹੜੇ ਸਾਧਨਾਂ ਰਾਹੀਂ ਪੁੱਜੇ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪਿਓ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲਥਪਥ ਮਿਲੀ ਲਾਸ਼
3 ਕਰੋੜ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫਾ, ਪੰਜਾਬ ਸਰਕਾਰ ਨੇ ਦਿੱਤੀ ਪ੍ਰਵਾਨਗੀ
NEXT STORY