ਮਾਨਸਾ, (ਜੱਸਲ)- ਜ਼ਿਲਾ ਪੁਲਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 5 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 94 ਕਿਲੋੋਗ੍ਰਾਮ ਹਰਾ ਪੋਸਤ, 6 ਗ੍ਰਾਮ ਸਮੈਕ, 960 ਨਸ਼ੇ ਵਾਲੀਆਂ ਗੋੋਲੀਆਂ ਅਤੇ 60 ਬੋਤਲਾਂ ਸ਼ਰਾਬ ਸਮੇਤ ਕੈਂਟਰ ਅਤੇ ਮੋੋਟਰਸਾਈਕਲ ਦੀ ਬਰਾਮਦਗੀ ਕੀਤੀ ਹੈ। ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਸਿਟੀ-1 ਮਾਨਸਾ ਦੀ ਪੁਲਸ ਨੇ ਸੰਦੀਪ ਸਿੰਘ ਉਰਫ ਨਿਉਲਾ ਪੁੱਤਰ ਸੁਰਿੰਦਰਪਾਲ ਸਿੰਘ ਉਰਫ ਭੋਲਾ ਮਾਸਟਰ ਵਾਸੀ ਮਾਨਸਾ ਨੂੰ ਕਾਬੂ ਕਰ ਕੇ ਉਸ ਕੋਲੋਂ 6 ਗ੍ਰਾਮ ਸਮੈਕ ਅਤੇ 960 ਨਸ਼ੇ ਵਾਲੀਆਂ ਗੋਲੀਆਂ ਮਾਰਕਾ ਕਲੋੋਵੀਡੋਲ, ਥਾਣਾ ਜੋਗਾ ਦੀ ਪੁਲਸ ਨੇ ਨਾਇਬ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਅਲੀਸ਼ੇਰ ਖੁਰਦ ਨੂੰ ਕਾਬੂ ਕਰ ਕੇ ਉਸ ਕੋਲੋਂ 94 ਕਿਲੋਗ੍ਰਾਮ ਹਰਾ ਪੋਸਤ, ਥਾਣਾ ਸਦਰ ਮਾਨਸਾ ਦੀ ਪੁਲਸ ਨੇ ਸੰਦੀਪ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਮਾਨਸਾ ਅਤੇ ਕਾਲਾ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਠੂਠਿਆਂਵਾਲੀ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 40 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ, ਹਰਿਆਣਾ ਸਮੇਤ ਕੈਂਟਰ, ਥਾਣਾ ਬਰੇਟਾ ਦੀ ਪੁਲਸ ਨੇ ਸੁਰਜੀਤ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਬੀਰੇਵਾਲਾ ਡੋੋਗਰਾ ਨੂੰ ਕਾਬੂ ਕਰ ਕੇ ਉਸ ਕੋਲੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਮੋਟਰਸਾਈਕਲ ਬਿਨਾਂ ਨੰਬਰੀ ਬਰਾਮਦ ਕਰ ਕੇ ਮਾਮਲਾ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਡ਼ਕ ਹਾਦਸੇ ’ਚ 2 ਵਿਅਕਤੀਆਂ ਦੀ ਮੌਤ
NEXT STORY