ਮੋਗਾ, (ਅਾਜ਼ਾਦ)- ਮੋਗਾ ਜ਼ਿਲੇ ਦੇ ਵੱਖ-ਵੱਖ ਸਥਾਨਾਂ ’ਤੇ ਹੋਏ ਲਡ਼ਾਈ-ਝਗਡ਼ਿਆਂ ’ਚ ਦੋ ਅੌਰਤਾਂ ਸਮੇਤ ਪੰਜ ਜਣਿਆਂ ਦੇ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਵੱਲੋਂ 7 ਅੌਰਤਾਂ ਸਮੇਤ 14 ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਿਟੀ ਸਾਊਥ ਅਧੀਨ ਪੈਂਦੇ ਇਲਾਕੇ ਗੀਤਾ ਕਾਲੋਨੀ ਮੋਗਾ ’ਚ ਕਿਰਾਏ ਦੇ ਮਕਾਨ ’ਚੋਂ ਸ਼ਿਵ ਭੂਸ਼ਣ ਨੂੰ ਬਾਹਰ ਕੱਢਣ ਦਾ ਯਤਨ ਕਰਨ ਤੇ ਕੁੱਟ-ਮਾਰ ਕਰ ਕੇ ਜ਼ਖਮੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ। ਥਾਣਾ ਸਿਟੀ ਸਾਊਥ ਮੋਗਾ ਵੱਲੋਂ ਸ਼ਿਵ ਭੂਸ਼ਣ ਦੇ ਬਿਆਨਾਂ ’ਤੇ ਮਕਾਨ ਮਾਲਕ ਰਾਮ ਤੀਰਤੀ ਪਤਨੀ ਨਰੇਸ਼ ਕੁਮਾਰ ਨਿਵਾਸੀ ਲੁਧਿਆਣਾ ਅਤੇ 3 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਸ਼ਿਵ ਭੂਸ਼ਣ ਨੇ ਕਿਹਾ ਕਿ ਉਸ ਨੇ 1994 ’ਚ ਸ਼ੰਕੁਤਲਾ ਦੇਵੀ ਤੋਂ ਗੀਤਾ ਕਾਲੋਨੀ ’ਚ ਸਥਿਤ ਉਨ੍ਹਾਂ ਦਾ ਮਕਾਨ ਕਿਰਾਏ ’ਤੇ ਲਿਆ ਸੀ, ਜਿਸ ਦੀ ਮੌਤ ਹੋ ਜਾਣ ’ਤੇ ਉਸ ਦੀ ਬੇਟੀ ਰਾਮ ਤੀਰਤੀ ਉਸ ਨੂੰ ਜ਼ਬਰਦਸਤੀ ਮਕਾਨ ’ਚੋਂ ਕੱਢਣਾ ਚਾਹੁੰਦੀ ਹੈ। ਮੈਂ ਉਸ ਨੂੰ ਸਮਝਾਉਣ ਦਾ ਵੀ ਯਤਨ ਕੀਤਾ ਪਰ ਉਹ ਕੁਝ ਵਿਅਕਤੀਆਂ ਨੂੰ ਨਾਲ ਲੈ ਕੇ ਉਥੇ ਆ ਧਮਕੀ ਅਤੇ ਜ਼ਬਰਦਸਤੀ ਮਕਾਨ ’ਚੋਂ ਮੈਨੂੰ ਬਾਹਰ ਕੱਢਣ ਲੱਗੀ, ਜਿਸ ’ਤੇ ਮੈਂ ਵਿਰੋਧ ਕੀਤਾ ਤਾਂ ਉਨ੍ਹਾਂ ਵੱਲੋਂ ਮੇਰੀ ਕੁੱਟ-ਮਾਰ ਕੀਤੀ ਗਈ, ਜਿਸ ’ਤੇ ਮੈਂ ਪੁਲਸ ਨੂੰ ਸੂਚਿਤ ਕੀਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਬਾਕੀ ਹੈ।
ਇਸ ਤਰ੍ਹਾਂ ਥਾਣਾ ਮਹਿਣਾ ਅਧੀਨ ਪੈਂਦੇ ਪਿੰਡ ਮਹਿਰੋਂ ’ਚ ਗਾਲੀ-ਗਲੋਚ ਕਰਨ ਦੇ ਮਾਮਲੇ ਨੂੰ ਲੈ ਕੇ ਹੋਏ ਝਗਡ਼ੇ ’ਚ ਬਜ਼ੁਰਗ ਅਜਮੇਰ ਸਿੰਘ ਨੂੰ ਕੁੱਟ-ਮਾਰ ਕਰ ਕੇ ਜ਼ਖਮੀ ਕੀਤੇ ਜਾਣ ਦਾ ਪਤਾ ਲੱਗਾ ਹੈ, ਜਿਸ ਨੂੰ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ। ਇਸ ਸਬੰਧੀ ਤੇਜਾ ਸਿੰਘ ਅਤੇ ਉਸ ਦੇ ਪਿਤਾ ਦਰਸ਼ਨ ਸਿੰਘ ਨਿਵਾਸੀ ਪਿੰਡ ਮਹਿਰੋਂ ਖਿਲਾਫ ਕੁੱਟ-ਮਾਰ ਕਰ ਕੇ ਜ਼ਖਮੀ ਕੀਤੇ ਜਾਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਕ੍ਰਿਸ਼ਨ ਕੁਮਾਰ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਸ਼ੱਕ ਸੀ ਕਿ ਬਜ਼ੁਰਗ ਅਜਮੇਰ ਸਿੰਘ ਉਨ੍ਹਾਂ ਨੂੰ ਗਾਲ੍ਹਾਂ ਕੱਢਦਾ ਹੈ। ਇਸ ਗੱਲ ਨੂੰ ਲੈ ਕੇ ਕਈ ਵਾਰ ਉਨ੍ਹਾਂ ਦਾ ਵਿਵਾਦ ਵੀ ਹੋਇਆ। ਲੋਕਾਂ ਨੇ ਵੀ ਦੋਵਾਂ ਧਿਰਾਂ ਨੂੰ ਸਮਝਾਉਣ ਦਾ ਯਤਨ ਕੀਤਾ। ਜਾਂਚ ਅਧਿਕਾਰੀ ਨੇ ਕਿਹਾ ਕਿ ਇਸੇ ਰੰਜਿਸ਼ ਕਾਰਨ ਝਗਡ਼ਾ ਹੋਇਆ। ਗ੍ਰਿਫਤਾਰੀ ਬਾਕੀ ਹੈ।
ਇਸ ਤਰ੍ਹਾਂ ਥਾਣਾ ਸਿਟੀ ਮੋਗਾ ਅਧੀਨ ਪੈਂਦੇ ਇਲਾਕੇ ਅਕਾਲਸਰ ਰੋਡ ’ਤੇ ਅੰਗਰੇਜ਼ ਸਿੰਘ ਨੂੰ ਕੁਝ ਵਿਅਕਤੀਆਂ ਵੱਲੋਂ ਕੁੱਟ-ਮਾਰ ਕਰ ਕੇ ਜ਼ਖਮੀ ਕੀਤੇ ਜਾਣ ਦਾ ਪਤਾ ਲੱਗਾ ਹੈ, ਜਿਸ ਨੂੰ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ। ਇਸ ਸਬੰਧੀ ਦੀਪਕ ਵਰਮਾ ਨਿਵਾਸੀ ਬੇਦੀ ਨਗਰ ਮੋਗਾ ਅਤੇ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਅਸ਼ੋਕ ਕੁਮਾਰ ਵੱਲੋਂ ਕੀਤੀ ਜਾ ਰਹੀ ਹੈ। ਅੰਗਰੇਜ਼ ਸਿੰਘ ਨੇ ਪੁਲਸ ਨੇ ਦੱਸਿਆ ਕਿ ਉਹ ਪੁਰਾਣੇ ਮਕਾਨਾਂ ਅਤੇ ਦੁਕਾਨਾਂ ਦਾ ਮਲਬਾ ਵਿਕਰੀ ਕਰਦਾ ਹੈ। ਕਥਿਤ ਦੋਸ਼ੀਆਂ ਨੂੰ ਸ਼ੱਕ ਸੀ ਕਿ ਗਲੀ ਵਿਚ ਜਿੱਥੇ ਉਹ ਆਪਣਾ ਮਲਬਾ ਸੁੱਟਦੇ ਹਨ, ਉਸ ਕਾਰਨ ਉਨ੍ਹਾਂ ਦੀਆਂ ਗੱਡੀਆਂ ਦੇ ਟਾਇਰਾਂ ਨੂੰ ਨੁਕਸਾਨ ਪੁੱਜਦਾ ਹੈ, ਜਿਸ ’ਤੇ ਪਹਿਲਾਂ ਵੀ ਕਈ ਵਾਰ ਇਨ੍ਹਾਂ ਦਾ ਆਪਸੀ ਵਿਵਾਦ ਹੋਇਆ। ਉਸ ਨੇ ਕਿਹਾ ਕਿ ਜਦ ਮੈਂ ਅਕਾਲਸਰ ਰੋਡ ’ਤੇ ਜਾ ਰਿਹਾ ਸੀ ਤਾਂ ਕਥਿਤ ਦੋਸ਼ੀਆਂ ਨੇ ਉਸ ਨੂੰ ਘੇਰ ਕੇ ਕੁੱਟ-ਮਾਰ ਕਰ ਕੇ ਜ਼ਖਮੀ ਕਰ ਦਿੱਤਾ, ਜਦ ਮੈਂ ਰੌਲਾ ਪਾਇਆ ਤਾਂ ਕਥਿਤ ਦੋਸ਼ੀ ਜੋ ਉਨ੍ਹਾਂ ਦੇ ਗੁਆਂਢੀ ਹਨ, ਭੱਜ ਗਏ। ਜਾਂਚ ਅਧਿਕਾਰੀ ਨੇ ਕਿਹਾ ਕਿ ਕਥਿਤ ਦੋਸ਼ੀਆਂ ਦੀ ਗ਼੍ਰਿਫਤਾਰੀ ਬਾਕੀ ਹੈ।
ਇਸੇ ਤਰ੍ਹਾਂ ਮਕਾਨ ’ਤੇ ਕਬਜ਼ੇ ਨੂੰ ਲੈ ਕੇ ਪਿੰਡ ਕੋਕਰੀ ਕਲਾਂ ਵਹਿਣੀ ਵਾਲਾ ’ਚ ਕਰਮਜੀਤ ਕੌਰ ਅਤੇ ਉਸ ਦੀ ਭੂਆ ਕੁਲਵੰਤ ਕੌਰ ਨੂੰ ਪ੍ਰਵਾਸੀ ਅੌਰਤਾਂ ਵੱਲੋਂ ਘੇਰ ਕੇ ਕੁੱਟ-ਮਾਰ ਕੀਤੇ ਜਾਣ ਦਾ ਪਤਾ ਲੱਗਾ ਹੈੈ, ਜਿਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ। ਇਸ ਸਬੰਧੀ ਅਜੀਤਵਾਲ ਪੁਲਸ ਵੱਲੋਂ ਗੀਤਾ, ਸੁਮਨੀ, ਕਰਮਜੀਤ ਕੌਰ, ਮੰਜੂ, ਰਾਧਾ ਤੇ ਉਸ ਦੀ ਮਾਂ ਸਾਰੇ ਨਿਵਾਸੀ ਪਿੰਡ ਕੋਕਰੀ ਵਹਿਣੀਵਾਲ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਕੇ ਸੱਚਾਈ ਜਾਨਣ ਦਾ ਯਤਨ ਕਰ ਰਹੇ ਹਨ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਬਾਕੀ ਹੈ।
ਕਾਂਗਰਸੀ ਸਰਪੰਚ ਦੇਸੀ ਪਿਸਤੌਲ ਸਮੇਤ ਗ੍ਰਿਫਤਾਰ, 2 ਵਿਰੁੱਧ ਮਾਮਲਾ ਦਰਜ
NEXT STORY