Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    11:57:00 PM

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Fatehgarh Sahib
  • ਨਗਰ ਕੌਂਸਲ ਚੋਣਾਂ 'ਚ ਔਰਤਾਂ ਨੂੰ ਦਿੱਤਾ ਜਾਵੇਗਾ 50 ਫੀਸਦੀ ਰਾਖਵਾਂਕਰਨ : ਬ੍ਰਹਮ ਮਹਿੰਦਰਾ

MALWA News Punjabi(ਮਾਲਵਾ)

ਨਗਰ ਕੌਂਸਲ ਚੋਣਾਂ 'ਚ ਔਰਤਾਂ ਨੂੰ ਦਿੱਤਾ ਜਾਵੇਗਾ 50 ਫੀਸਦੀ ਰਾਖਵਾਂਕਰਨ : ਬ੍ਰਹਮ ਮਹਿੰਦਰਾ

  • Updated: 27 Jan, 2020 07:27 PM
Fatehgarh Sahib
50 reservation will be given to women in municipal council elections
  • Share
    • Facebook
    • Tumblr
    • Linkedin
    • Twitter
  • Comment

ਫ਼ਤਿਹਗੜ੍ਹ ਸਾਹਿਬ, (ਸੁਰੇਸ਼, ਜਗਦੇਵ, ਬਖਸ਼ੀ, ਜੱਜੀ, ਜੋਗਿੰਦਰਪਾਲ, ਮੱਗੋ)— ਪੰਜਾਬ ਸਰਕਾਰ ਮਹਿਲਾ ਸ਼ਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਤੇ ਇਸੇ ਤਹਿਤ ਨਗਰ ਨਿਗਮ, ਨਗਰ ਕੌਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ 'ਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਚੋਣਾਂ ਤੇ ਸ਼ਿਕਾਇਤ ਨਿਵਾਰਣ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ ਨੇ ਖੇਡ ਸਟੇਡੀਅਮ, ਸਰਹਿੰਦ ਵਿਖੇ 71ਵੇਂ ਗਣਤੰਤਰ ਦਿਵਸ ਮੌਕੇ ਕਰਵਾਏ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਉਪਰੰਤ ਜ਼ਿਲਾ ਵਾਸੀਆਂ ਦੇ ਨਾਂ ਦਿੱਤੇ ਸੰਦੇਸ਼ 'ਚ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਜ਼ਾਦੀ ਘੁਲਾਟੀਆਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਤੇ ਆਜ਼ਾਦੀ ਤੋਂ ਬਾਅਦ ਦੇਸ਼ ਨੂੰ ਚਲਾਉਣ ਲਈ ਉਸ ਵੇਲੇ ਦੇ ਦੂਰ ਅੰਦੇਸ਼ ਆਗੂਆਂ ਦੀ ਮਿਹਨਤ ਸਦਕਾ ਸੰਵਿਧਾਨ ਹੋਂਦ 'ਚ ਆਇਆ, ਜੋ ਕਿ 26 ਜਨਵਰੀ, 1950 ਨੂੰ ਲਾਗੂ ਹੋਇਆ ਤੇ ਇਸ ਸੰਵਿਧਾਨ ਸਦਕਾ ਹੀ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਜਮਹੂਰੀਅਤ ਬਣਿਆ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਨਅਤੀ ਨੀਤੀ ਸਦਕਾ ਸੂਬੇ 'ਚ ਸਨਅਤ ਮੁੜ ਪੈਰਾਂ ਸਿਰ ਹੋਈ ਹੈ ਤੇ ਮੰਡੀ ਗੋਬਿੰਦਗੜ੍ਹ ਵਿਖੇ 762 ਕਰੋੜ ਰੁਪਏ ਦੇ ਨਿਵੇਸ਼ ਸਬੰਧੀ 46 ਐੱਮ. ਓ. ਯੂ. ਕੀਤੇ ਸਾਈਨ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਇਤਿਹਾਸਕ ਪ੍ਰਾਪਤੀ ਕੀਤੀ ਹੈ ਤੇ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰ ਸਕਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਟਿਕਟ ਵੀ ਜਾਰੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਿੰਡਾਂ ਦੇ ਵਿਕਾਸ ਲਈ ਵੀ 300 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਤੇ ਸੁਲਤਾਨਪੁਰ ਲੋਧੀ ਨੂੰ ਵਿਰਾਸਤੀ ਸ਼ਹਿਰ ਵਜੋਂ ਵਿਕਸਤ ਕਰਨ ਲਈ 271 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।
ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪਿਛਲੀ ਸਰਕਾਰ ਪੰਜਾਬ ਸਿਰ ਵੱਡਾ ਕਰਜ਼ਾ ਛੱਡ ਕੇ ਗਈ ਸੀ ਪਰ ਫਿਰ ਵੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਫ਼ਤਿਹਗੜ੍ਹ ਸਾਹਿਬ 'ਚ 133 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਇਆ ਜਾ ਰਿਹਾ ਹੈ। ਇਸ ਦੇ ਨਾਲ ਨਾਲ 10 ਕਰੋੜ ਰੁਪਏ ਦੀ ਲਾਗਤ ਨਾਲ ਫ਼ਤਿਹਗੜ੍ਹ ਸਾਹਿਬ ਵਿਖੇ ਜੱਚਾ-ਬੱਚਾ ਹਸਪਤਾਲ ਬਣਾਇਆ ਜਾ ਰਿਹਾ ਹੈ, ਜਿਸ ਦਾ ਨਾਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਬੱਸੀ ਪਠਾਣਾਂ ਵਿਖੇ 358 ਕਰੋੜ ਰੁਪਏ ਦੀ ਲਾਗਤ ਨਾਲ ਮੈਗਾ ਡੇਅਰੀ ਪ੍ਰੋਜੈਕਟ ਬਣਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਸੱਭਿਆਚਾਰਕ ਪ੍ਰੋਗਰਾਮ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੇ ਸਕੂਲਾਂ ਲਈ 5 ਲੱਖ ਰੁਪਏ ਦੇਣ ਦਾ ਐਲਾਨ ਕਰਨ ਦੇ ਨਾਲ-ਨਾਲ ਵਿਲੱਖਣ ਸਮਰੱਥਾ ਵਾਲੇ ਬੱਚਿਆਂ ਵੱਲੋਂ ਦਿੱਤੀ ਗਈ ਪੇਸ਼ਕਾਰੀ ਤੋਂ ਖੁਸ਼ ਹੋ ਕੇ 21 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ।

ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਤੋਂ ਇਲਾਵਾ 21 ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, 3 ਲੋੜਵੰਦਾਂ ਨੂੰ ਟਰਾਈ ਸਾਇਕਲ ਤੇ 3 ਦਿਵਿਆਂਗ ਵਿਅਕਤੀਆਂ ਨੂੰ ਵੀਲ੍ਹ ਚੇਅਰ ਵੰਡੀਆਂ ਤੇ ਵੱਖ-ਵੱਖ ਖੇਤਰਾਂ 'ਚ ਸ਼ਲਾਘਾਯੋਗ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ। ਇਸ ਸਮਾਗਮ 'ਚ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਗਈਆਂ। ਇਸ ਤੋਂ ਇਲਾਵਾ ਪਰੇਡ ਤੇ ਮਾਰਚ ਪਾਸਟ 'ਚ ਪੰਜਾਬ ਪੁਲਸ, ਮਹਿਲਾ ਪੁਲਸ, ਪੰਜਾਬ ਹੋਮ ਗਾਰਡਜ਼ ਤੇ ਵੱਖ-ਵੱਖ ਸਕੂਲਾਂ ਦੀਆਂ ਐੱਨ. ਸੀ. ਸੀ. ਟੀਮਾਂ ਦੇ ਕੈਡਿਟਾਂ ਨੇ ਭਾਗ ਲਿਆ। ਕੈਬਨਿਟ ਮੰਤਰੀ ਨੇ 27 ਜਨਵਰੀ ਨੂੰ ਜ਼ਿਲੇ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ ਵੀ ਕੀਤਾ। ਬ੍ਰਹਮ ਮਹਿੰਦਰਾ ਨੇ ਇਸ ਉਪਰੰਤ ਬੱਚਤ ਭਵਨ ਤੋਂ ਸਰਹਿੰਦ ਚੋਅ ਦੇ ਨਾਲ-ਨਾਲ ਜਾ ਕੇ ਆਮ ਖਾਸ-ਬਾਗ ਅਖਾੜਾ ਰੋਡ ਨਾਲ ਜੁੜਨ ਵਾਲੀ ਸੜਕ 'ਤੇ ਸਰਹਿੰਦ ਚੋਅ 'ਤੇ 2 ਕਰੋੜ 20 ਲੱਖ ਦੀ ਲਾਗਤ ਬਣਨ ਵਾਲੇ ਦੋ ਪੁਲਾਂ ਦਾ ਨੀਂਹ ਪੱਥਰ ਰੱਖਿਆ ਤੇ ਸਰਹਿੰਦ ਸ਼ਹਿਰ ਨੂੰ 100 ਫੀਸਦੀ ਜਲ ਸਪਲਾਈ ਮੁਹੱਈਆ ਕਰਵਾਉਣ ਲਈ 8.83 ਕਰੋੜ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਇਸ ਪ੍ਰੋਜੈਕਟ ਅਧੀਨ ਕਰੀਬ 46 ਕਿਲੋਮੀਟਰ ਲੰਮੀ ਪਾਈਪ ਲਾਈਨ ਵਿਛਾਈ ਜਾਵੇਗੀ ਤੇ 2 ਟਿਊਬਵੈੱਲ ਲਾਏ ਜਾਣਗੇ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ 4200 ਘਰਾਂ ਨੂੰ ਕੁਨੈਕਸ਼ਨ ਦਿੱਤੇ ਜਾਣਗੇ।

ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ, ਬੱਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ., ਹਰਪ੍ਰੀਤ ਮਹਿੰਦਰਾ, ਮੋਹਿਤ ਮਹਿੰਦਰਾ, ਬਕਸ਼ ਮਹਿੰਦਰਾ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਪੀ. ਆਰ. ਟੀ. ਸੀ. ਦੇ ਡਾਇਰੈਕਟਰ ਸੁਭਾਸ਼ ਸੂਦ, ਜ਼ਿਲਾ ਪ੍ਰੀਸ਼ਦ ਦੀ ਚੇਅਰਪਰਸਨ ਮਨਦੀਪ ਕੌਰ ਬਧੌਛੀ, ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ, ਜ਼ਿਲਾ ਪੁਲਸ ਮੁਖੀ ਅਮਨੀਤ ਕੌਂਡਲ, ਜ਼ਿਲਾ ਤੇ ਸੈਸ਼ਨ ਜੱਜ ਨਿਰਭਉ ਸਿੰਘ , ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰੀਕ ਸਿੰਘ ਸਿੱਧੂ, ਐੱਸ. ਪੀ. (ਡੀ) ਹਰਪਾਲ ਸਿੰਘ, ਐੱਸ. ਪੀ. ਏ. ਐੱਸ. ਮਟਵਾਨੀ, ਐੱਸ. ਡੀ. ਐੱਮ. ਫ਼ਤਿਹਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਸਹਾਇਕ ਕਮਿਸ਼ਨਰ (ਜਨਰਲ) ਜਸਪ੍ਰੀਤ ਸਿੰਘ, ਡੀ. ਐੱਸ. ਪੀ. ਹਰਦੀਪ ਸਿੰਘ ਬਡੂੰਗਰ, ਕਾਂਗਰਸ ਦੇ ਜ਼ਿਲਾ ਪ੍ਰੈੱਸ ਇੰਚਾਰਜ ਪਰਮਵੀਰ ਸਿੰਘ ਟਿਵਾਣਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਲਸ਼ਨ ਰਾਏ ਬੌਬੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮੂਹ ਕੌਂਸਲਰ, ਪੰਚ ਸਰਪੰਚ ਤੇ ਵੱਡੀ ਗਿਣਤੀ ਸਕੂਲੀ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਸਟਾਲ ਵੀ ਲਾਇਆ ਗਿਆ, ਜਿਸ 'ਚ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਤੇ ਲੋਕ ਅਦਾਲਤਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ।

  • ਚੋਣਾਂ
  • ਔਰਤਾਂ
  • ਰਾਖਵਾਂਕਰਨ
  • Elections
  • women
  • reservations

ਕੈਪਟਨ ਅਮਰਿੰਦਰ ਸਿੰਘ ਵਲੋਂ ਮੋਹਾਲੀ ਲਈ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ

NEXT STORY

Stories You May Like

  • 50 percent women in rajasthan are victims of anemia
    ਰਾਜਸਥਾਨ 'ਚ 50 ਫੀਸਦੀ ਔਰਤਾਂ ਹਨ ਅਨੀਮੀਆ ਦਾ ਸ਼ਿਕਾਰ ! ਸਥਿਤੀ ਦੱਸੀ ਜਾ ਰਹੀ ਹੋਰ ਵੀ ਗੰਭੀਰ
  • a new innings of power begins in the municipal council
    ਨਗਰ ਕੌਂਸਲ 'ਚ ਸੱਤਾ ਦੀ ਨਵੀਂ ਪਾਰੀ ਸ਼ੁਰੂ, ਸ਼ਹਿਰ ਦੇ ਵਿਕਾਸ 'ਤੇ ਫੋਕਸ
  • municipal council sultanpur lodhi first woman president sandeep kaur cheema
    ਨਗਰ ਕੌਂਸਲ ਸੁਲਤਾਨਪੁਰ ਲੋਧੀ ਨੂੰ ਮਿਲੀ ਪਹਿਲੀ ਮਹਿਲਾ ਪ੍ਰਧਾਨ, ਸੰਦੀਪ ਕੌਰ ਚੀਮਾ ਨੇ ਸੰਭਾਲੀ ਕਮਾਨ
  • advocate baljit singh pahra takes charge of municipal council gurdaspur
    ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਦੂਜੀ ਵਾਰ ਸੰਭਾਲੀ ਨਗਰ ਕੌਂਸਲ ਗੁਰਦਾਸਪੁਰ ਦੀ ਕਮਾਨ
  • jalandhar improvement trust suffers a setback of rs 50 lakh
    ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • municipal council eo shot dead in bihar
    ਖੌਫਨਾਕ ! ਬਿਹਾਰ ’ਚ ਨਗਰ ਕੌਂਸਲ ਦੇ ਈ. ਓ. ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਫੈਲੀ ਸਨਸਨੀ
  • investment indian companies abroad increased by 50   first choice
    ਵਿਦੇਸ਼ਾਂ 'ਚ 50% ਵਧਿਆ ਭਾਰਤੀ ਕੰਪਨੀਆਂ ਦਾ ਨਿਵੇਸ਼, ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਿਆ ਇਹ ਦੇਸ਼
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • cbse school school students new policy
      ਸੀ. ਬੀ. ਐੱਸ. ਈ. ਸਕੂਲਾਂ ਵਿਚ ਵੱਡਾ ਬਦਲਾਅ, ਲਾਗੂ ਹੋਈ ਇਹ ਨਵੀਂ ਪਾਲਿਸੀ
    • punjab police  mansa police  dsp gill
      ਗੁੰਡਾ-ਗਰਦੀ ਤੇ ਨਸ਼ਿਆਂ ਦੇ ਮਾਮਲਿਆਂ 'ਚ ਪੁਲਸ ਕਰ ਰਹੀ ਸਖ਼ਤ ਕਾਰਵਾਈ : DSP ਗਿੱਲ
    • punjab sir data
      ਵੱਡੀ ਖ਼ਬਰ: ਪੰਜਾਬ ਦੇ 4 ਲੱਖ ਤੋਂ ਵੱਧ ਵੋਟਰ 'ਲਾਪਤਾ'! ਚੋਣ ਕਮਿਸ਼ਨ ਨੇ ਜਾਰੀ...
    • theft case
      ਘਰ ’ਚੋਂ 36 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਕੇ ਚੋਰ ਫ਼ਰਾਰ
    • drug overdose punjab
      ਲੁਧਿਆਣਾ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
    • fraud case
      ਵਿਅਕਤੀ ਦੇ ਬੈਂਕ ਖ਼ਾਤੇ ’ਚੋਂ 5 ਟਰਾਂਜੈਕਸ਼ਨਾਂ ਰਾਹੀਂ 7 ਲੱਖ 16 ਰਜ਼ਾਰ 36 ਰੁਪਏ...
    • additional district magistrate cancels licenses of various firms
      ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਵੱਖ-ਵੱਖ ਫਰਮਾਂ ਦੇ ਲਾਇਸੈਂਸ ਕੀਤੇ ਰੱਦ
    • ed raid in punjab
      BIG BREAKING: ਪੰਜਾਬ 'ਚ ED ਦੀ RAID
    • police officer beats up 2 sisters who run a hotel
      ਪੁਲਸ ਮੁਲਾਜ਼ਮ ਨੇ ਹੋਟਲ ਚਲਾਉਣ ਵਾਲੀਆਂ 2 ਭੈਣਾਂ ਨਾਲ ਕੀਤੀ ਕੁੱਟਮਾਰ, ਵਾਇਰਲ ਹੋਈ...
    • sanitation workers  strike ends
      ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +